ਮੱਖੂ, 28 ਮਈ (ਵਰਿੰਦਰ ਮਨਚੰਦਾ)-ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈੱਲਫੇਅਰ ਸੁਸਾਇਟੀ ਰਜਿ. ਪੰਜਾਬ ਵਲੋਂ ਘੱਲੂਘਾਰਾ 1984 ਦੇ ਸ਼ਹੀਦ ਹੋਏ ਸਮੂਹ ਸਿੰਘਾਂ, ਸਿੰਘਣੀਆਂ, ਭੁਜੰਗੀਆਂ ਦੀ ਸ਼ਹਾਦਤ ਨੂੰ ਮਨਾਉਂਦਿਆਂ ਹੋਇਆਂ 1 ਜੂਨ ਤੋਂ 7 ਜੂਨ ਤੱਕ ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੀਰ ਮੁਹੰਮਦ ਵਿਖੇ ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬਕੇ, ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਅਤੇ ਮਾਲਵਾ ਜ਼ੋਨ ਦੇ ਇੰਚਾਰਜ ਭਾਈ ਨਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਕੈਂਪ 1 ਜੂਨ ਤੋਂ 6 ਜੂਨ ਤੱਕ ਸ਼ਾਮ 4.30 ਵਜੇ ਤੋਂ 6 ਵਜੇ ਤੱਕ ਲਗਾਇਆ ਜਾਵੇਗਾ | ਜਿਸ ਵਿਚ ਚੌਥੀ ਜਮਾਤ ਤੋਂ ਲੈ ਕੇ ਕਿਸੇ ਵੀ ਉਮਰ ਤੱਕ ਦਾ ਵੀਰ ਅਤੇ ਭੈਣ ਸਿਖਲਾਈ ਪ੍ਰਾਪਤ ਕਰ ਸਕਦਾ ਹੈ | ਇਹ ਕੈਂਪ ਬਿਲਕੁਲ ਮੁਫ਼ਤ ਹੋਵੇਗਾ | ਸਿਖਲਾਈ ਪ੍ਰਾਪਤ ਕਰਨ ਵਾਲੇ ਲੜਕੀ ਅਤੇ ਲੜਕੀਆਂ ਦਸਤਾਰ, ਦੁਮਾਲਾ, ਬਾਜ਼, ਪਿਨ, ਸ਼ੀਸ਼ਾ ਆਪਣਾ ਲੈ ਕੇ ਆਉਣਗੇ | ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਰਹੇ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਭਾਈ ਸੁਖਵਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ 7 ਜੂਨ ਨੂੰ ਸਵੇਰ ਦੇ ਸਮੇਂ 8 ਵਜੇ ਤੋਂ ਲੈ ਕੇ 11 ਵਜੇ ਤੱਕ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸ਼ੁੱਧ ਪੰਜਾਬੀ ਲਿਖਾਈ ਮੁਕਾਬਲੇ ਲਿਖਾਈ ਮੁਕਾਬਲੇ ਕਰਵਾਏ ਜਾਣਗੇ | ਸਿਖਲਾਈ ਪ੍ਰਾਪਤ ਅਤੇ ਜੇਤੂ ਬੱਚਿਆਂ ਨੂੰ ਆਕਰਸ਼ਿਤ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਇਸ ਕੈਂਪ ਦਾ ਲਾਹਾ ਲੈਣ ਲਈ ਅਪੀਲ ਕੀਤੀ ਅਤੇ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਭੇਜਣ ਲਈ ਬੇਨਤੀ ਕੀਤੀ | ਇਸ ਮੌਕੇ ਖ਼ਜ਼ਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ, ਮਨਦੀਪ ਸਿੰਘ ਘੋਲੀਆਂ ਕਲਾਂ, ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਆਕਾਸ਼ਦੀਪ ਸਿੰਘ ਪੱਟੀ, ਸਾਜਨ ਪ੍ਰੀਤ ਸਿੰਘ, ਵਜ਼ੀਰ ਸਿੰਘ ਆਂਸਲ, ਦਿਲਬਾਗ ਸਿੰਘ ਡੱਲ, ਸੁਖਮਨਦੀਪ ਸਿੰਘ, ਹੁਸਨਦੀਪ ਸਿੰਘ, ਗਗਨਦੀਪ ਸਿੰਘ ਭਿੱਖੀਵਿੰਡ, ਰਣਬੀਰ ਸਿੰਘ ਆਦਿ ਹਾਜ਼ਰ ਸਨ |