31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੈਰਾਡਾਈਜ਼ ਸਕੂਲ 'ਚ ਜੈਂਡਰ ਸੈਂਸਿਟਿਵਿਟੀ' ਵਿਸ਼ੇ 'ਤੇ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 29-05-2026
ਜੀਰਾ, 28 ਮਈ (ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪ੍ਰਸਿੱਧ ਵਿੱਦਿਅਕ ਅਦਾਰੇ ਪੈਰਾਡਾਈਜ਼ ਸਕੂਲ ਵਿਚ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਧਿਆਪਕਾਂ ਲਈ ਜੈਂਡਰ ਸੈਂਸਿਟਿਵਿਟੀ (ਲਿੰਗ ਸੰਵੇਦਨਸ਼ੀਲਤਾ) ਵਿਸ਼ੇ ਉੱਤੇ ਇਕ ਰੋਜ਼ਾ 'ਕੈਪੇਸਿਟੀ ਬਿਲਡਿੰਗ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ | ਸਕੂਲ ਚੇਅਰਮੈਨ ਹਰਜੀਤ ਸਿੰਘ ਢਿੱਲੋ ਮੈਡਮ ਅਮਰਜੀਤ ਕੌਰ ਦੀ ਰਹਿਨੁਮਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੀ ਸ਼ੁਰੂਆਤ ਪ੍ਰਬੰਧਕੀ ਕਮੇਟੀ ਮੁੱਖ ਮਹਿਮਾਨਾਂ ਅਤੇ ਸੀ.ਬੀ.ਐੱਸ.ਈ.ਵਲੋਂ ਭੇਜੇ ਗਏ ਮਾਹਿਰਾਂ ਵਲੋਂ ਜੋਤ ਜਗਾ ਕੇ ਅਤੇ ਮੈਡਮ ਰੁਪਿੰਦਰ ਵਲੋਂ ਸ਼ਬਦ ਗਾਇਣ ਕਰਕੇ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਪਿ੍ੰਸੀਪਲ ਡਾ. ਅਵਿਨਾਸ਼ ਸਿੰਘ ਨੇ ਦੱਸਿਆ ਕਿ ਵਰਕਸ਼ਾਪ ਵਿਚ ਸੀ.ਬੀ.ਐਸ.ਈ ਨਾਲ ਸੰਬੰਧਿਤ 13 ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ | ਇਸ ਪ੍ਰੋਗਰਾਮ ਦੀ ਅਗਵਾਈ ਰਿਸੋਰਸ ਪਰਸਨ ਪਿ੍ੰਸੀਪਲ ਜੌਲੀ ਮੋਂਗਾ ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਪੁਨੀਤ ਕੌਰ ਦਾਸ ਐਂਡ ਬਰਾਊਨ ਸਕੂਲ ਏ.ਵੀ.ਪੀ ਵਲੋਂ ਕੀਤੀ ਗਈ | ਉਹਨਾਂ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਸਕੂਲ ਅੰਦਰ ਅਜਿਹਾ ਮਾਹੌਲ ਸਿਰਜਣਾ ਹੈ ਜਿੱਥੇ ਬਿਨਾਂ ਕਿਸੇ ਲਿੰਗ ਭੇਦਭਾਵ ਦੇ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ ਮਿਲ ਸਕਣ |?ਵਰਕਸ਼ਾਪ ਦੌਰਾਨ ਮਾਹਿਰਾਂ ਨੇ ਸਰਲ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਅਧਿਆਪਕਾਂ ਨੂੰ ਲਿੰਗ ਦੇ ਸਮਾਜਿਕ ਅਤੇ ਮਾਨਸਿਕ ਪਹਿਲੂਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਮਾਤ ਵਿੱਚ ਪੜ੍ਹਾਉਂਦੇ ਸਮੇਂ ਅਜਿਹੀ ਭਾਸ਼ਾ ਦੀ ਵਰਤੋਂ ਕਰਨਾ ਜੋ ਕਿਸੇ ਇਕ ਲਿੰਗ ਵੱਲ ਝੁਕਾਅ ਨਾ ਰੱਖਦੀ ਹੋਵੇ | ?ਇਸ ਦੌਰਾਨ ਅਧਿਆਪਕਾਂ ਲਈ ਵੱਖ-ਵੱਖ ਗਤੀਵਿਧੀਆਂ, ਰੋਲ-ਪਲੇਅ ਅਤੇ ਗਰੁੱਪ ਸਮੂਹਿਕ ਚਰਚਾਵਾਂ ਵੀ ਕਰਵਾਈਆਂ ਗਈਆਂ | ਸੰਬੋਧਨ ਕਰਦਿਆਂ ਪਿ੍ੰਸੀਪਲ ਡਾ. ਅਵਿਨਾਸ਼ ਸਿੰਘ ਨੇ ਦੱਸਿਆ ਕਿ ਸਿੱਖਿਆ ਦਾ ਅਸਲ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ, ਸਗੋਂ ਸਮਾਜ ਵਿਚ ਬਰਾਬਰੀ ਅਤੇ ਸਨਮਾਨ ਦੀ ਭਾਵਨਾ ਪੈਦਾ ਕਰਨਾ ਹੈ | ਪ੍ਰੋਗਰਾਮ ਦੇ ਅੰਤ ਵਿਚ, ਸਕੂਲ ਪ੍ਰਬੰਧਕਾਂ ਵਲੋਂ ਆਏ ਹੋਏ ਰਿਸੋਰਸ ਪਰਸਨਜ਼ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਵਰਕਸ਼ਾਪ ਵਿਚ ਭਾਗ ਲੈਣ ਵਾਲੇ ਸਾਰੇ ਅਧਿਆਪਕਾਂ ਨੂੰ ਸੀ.ਬੀ.ਐੱਸ.ਈ. ਵਲੋਂ ਸਰਟੀਫਿਕੇਟ ਵੀ ਵੰਡੇ ਗਏ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਰੇਸ਼ਮ ਸਿੰਘ ਜੌੜਾ ਨੂੰ ਸਦਮਾ, ਮਾਤਾ ਪ੍ਰੀਤਮ ਕੌਰ ਦਾ ਦਿਹਾਂਤ ਅਗਲੀ ਖ਼ਬਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਪਹਿਲੀ ਨੂੰ
Ad Position 24