30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੱਤੀਆਂ ਵਾਲੇ ਚੌਕ ਵਿਖੇ ਟ੍ਰੈਫਿਕ ਪੁਲਿਸ ਵਲੋਂ ਨਾਕਾਬੰਦੀ

ਗੁਰੂਹਰਸਹਾਏ, 29 ਅਗਸਤ (ਕਪਿਲ ਕੰਧਾਰੀ)-ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਤੇ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਮਕਸਦ ਨਾਲ ਟ੍ਰੈਫਿਕ ਪੁਲਿਸ ਵਲੋਂ ਅੱਜ ਬੱਤੀਆਂ ਵਾਲੇ ਚੌਂਕ ਵਿਖੇ ਨਾਕਾਬੰਦੀ ਕੀਤੀ ਗਈ। ਟਰੈਫਿਕ ਇੰਚਾਰਜ ਗੁਰੂਹਰਸਹਾਏ ਬਲੋਰ ਸਿੰਘ ਦੀ ਅਗਵਾਈ ਹੇਠ ਅਤੇ ਐੱਸ.

Ad Position 21
No active advertisement
ਅਜੀਤ ਡੈਸਕ 30-08-2026
ਗੁਰੂਹਰਸਹਾਏ, 29 ਅਗਸਤ (ਕਪਿਲ ਕੰਧਾਰੀ)-ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਤੇ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਮਕਸਦ ਨਾਲ ਟ੍ਰੈਫਿਕ ਪੁਲਿਸ ਵਲੋਂ ਅੱਜ ਬੱਤੀਆਂ ਵਾਲੇ ਚੌਂਕ ਵਿਖੇ ਨਾਕਾਬੰਦੀ ਕੀਤੀ ਗਈ।ਟਰੈਫਿਕ ਇੰਚਾਰਜ ਗੁਰੂਹਰਸਹਾਏ ਬਲੋਰ ਸਿੰਘ ਦੀ ਅਗਵਾਈ ਹੇਠ ਅਤੇ ਐੱਸ.ਐੱਸ.ਪੀ ਦਫ਼ਤਰ ਫਿਰੋਜ਼ਪੁਰ ਤੋਂ ਪਹੁੰਚੇ ਪੁਲਿਸ ਕਰਮਚਾਰੀਆਂ ਵਲੋਂ ਚੌਂਕ ਵਿਚੋਂ ਲੰਘਣ ਵਾਲੇ ਵੱਖ-ਵੱਖ ਵਾਹਨਾਂ, ਕਾਰਾਂ ਅਤੇ ਮੋਟਰਸਾਈਕਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਵਾਹਨਾਂ ਦੇ ਜ਼ਰੂਰੀ ਦਸਤਾਵੇਜ਼, ਨੰਬਰ ਪਲੇਟਾਂ ਅਤੇ ਹੋਰ ਟਰੈਫਿਕ ਨਿਯਮਾਂ ਸਬੰਧੀ ਜਾਂਚ ਕੀਤੀ ਗਈ। ਜਿਨ੍ਹਾਂ ਵਾਹਨ ਚਾਲਕਾਂ ਕੋਲ ਲੋੜੀਂਦੇ ਕਾਗਜ਼ਾਤ ਪੂਰੇ ਨਹੀਂ ਸਨ ਜਾਂ ਜੋ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ। ਉਨ੍ਹਾਂ ਦੇ ਮੌਕੇ ’ਤੇ ਹੀ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ, ਕਾਲੇ ਸ਼ੀਸ਼ਿਆਂ ਵਾਲੀਆਂ ਗੱਡੀਆਂ ਅਤੇ ਮੋਡੀਫਾਈਡ ਸਾਇਲੈਂਸਰਾਂ ਰਾਹੀਂ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਪਾਉਣ ਵਾਲੇ ਨੌਜਵਾਨਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ। ਇੰਚਾਰਜ ਬਲੋਰ ਸਿੰਘ ਨੇ ਵਾਹਨ ਚਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਆਪਣੇ ਵਾਹਨ ਦੇ ਸਾਰੇ ਜ਼ਰੂਰੀ ਦਸਤਾਵੇਜ਼ ਆਪਣੇ ਕੋਲ ਰੱਖਣ ਅਤੇ ਟਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਕਰਨ।
Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਹਲਕੇ ’ਚ ਚਲਾਏ ਸਫ਼ਾਈ ਅਭਿਆਨ ’ਚ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਲਿਆ ਹਿੱਸਾ ਅਗਲੀ ਖ਼ਬਰ ਐੱਸ.ਆਈ.ਆਰ. ਦੇ ਦੂਜੇ ਪੜਾਅ ਦੀ ਕਾਰਵਾਈ ਦੌਰਾਨ ਕਈ ਵੋਟਰਾਂ ਨੂੰ ਨੋਟਿਸ ਮਿਲਣ ’ਤੇ ਲੋਕਾਂ ’ਚ ਰੋਸ
Ad Position 24