ਤਾਨਾਸ਼ਾਹੀ ਰਵੱਈਆ ਛੱਡ ਕੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰੇ ਮੁੱਖ ਮੰਤਰੀ-ਗਗਨ ਬਰਾੜ, ਦੀਦਾਰ ਮੁੱਦਕੀ
ਮੁੱਦਕੀ, 29 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸਾਂਝੀ ਤਾਲਮੇਲ ਮੁਲਾਜ਼ਮ ਕਮੇਟੀ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਘੱਲ ਖ਼ੁਰਦ ਦੇ ਵੱਖ-ਵੱਖ ਸਕੂਲਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਨਾਲ ਮੀਟਿੰਗ ਨਾ ਕਰਨ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਤਾਨਾਸ਼ਾਹੀ ਟਵੀਟ ਅਤੇ ਮੁਲਾਜ਼ਮ ਵਿਰੋਧੀ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸੇ ਦੇ ਚੱਲਦਿਆਂ ਪੀ.
ਮੁੱਦਕੀ, 29 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸਾਂਝੀ ਤਾਲਮੇਲ ਮੁਲਾਜ਼ਮ ਕਮੇਟੀ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਘੱਲ ਖ਼ੁਰਦ ਦੇ ਵੱਖ-ਵੱਖ ਸਕੂਲਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਨਾਲ ਮੀਟਿੰਗ ਨਾ ਕਰਨ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਤਾਨਾਸ਼ਾਹੀ ਟਵੀਟ ਅਤੇ ਮੁਲਾਜ਼ਮ ਵਿਰੋਧੀ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸੇ ਦੇ ਚੱਲਦਿਆਂ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮੁੱਦਕੀ ਵਿਖੇ ਵੀ ਮੁਲਾਜ਼ਮ ਵਿਰੋਧੀ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਡੀ.ਟੀ.ਐਫ. ਫ਼ਿਰੋਜ਼ਪੁਰ ਦੇ ਜਨਰਲ ਸਕੱਤਰ ਗਗਨਦੀਪ ਸਿੰਘ ਬਰਾੜ ਅਤੇ ਦੀਦਾਰ ਸਿੰਘ ਮੁੱਦਕੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਸਮੂਹ ਮੁਲਾਜ਼ਮਾਂ ਨਾਲ ਤਾਨਾਸ਼ਾਹੀ ਰਵੱਈਆ ਨਾ ਅਪਣਾਉਣ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਸਾਂਝੀ ਮੁਲਾਜ਼ਮ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ, 18 ਫ਼ੀਸਦੀ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ, 2022 ਦੇ ਸਰਕਾਰ ਦੇ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਲਾਗੂ ਕਰਨ, ਮੁਲਾਜ਼ਮ ਵਿਰੋਧੀ ਪੱਤਰ 17-07-20 ਅਤੇ 15-01-15 ਨੂੰ ਰੱਦ ਕਰਨ, ਪੰਜਾਬ ਦੇ ਸਾਰੇ ਵਿਭਾਗਾਂ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਅਧਿਆਪਕਾਂ ਦੀ ਪ੍ਰਮੋਸ਼ਨਾਂ ਜਲਦ ਤੋਂ ਜਲਦ ਕੀਤੀਆਂ ਜਾਣ। ਇਸ ਮੌਕੇ ਸੁਖਵੀਰ ਸਿੰਘ, ਜਗਦੀਪ ਸਿੰਘ, ਜਗਸੀਰ ਸਿੰਘ, ਮਹਾਂਵੀਰ ਕੁਮਾਰ, ਬਲਵੰਤ ਰਾਏ, ਮਨਜੀਤ ਕੌਰ, ਸਰਬਜੀਤ ਕੌਰ, ਪ੍ਰਿੰਕਾ ਕੋਹਲੀ, ਪਿੰਕੀ ਰਾਣੀ, ਪਰਵਿੰਦਰ ਕੌਰ, ਮਨਪ੍ਰੀਤ ਕੌਰ, ਸੁਖਰਾਜ ਸਿੰਘ, ਕਮਲ ਕਪੂਰ ਆਦਿ ਅਧਿਆਪਕ ਆਗੂ ਹਾਜ਼ਰ ਸਨ।