30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਮੂਹਿਕ ਛੁੱਟੀ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੇ ਹੁਕਮਾਂ ’ਤੇ ਭੜਕੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ

ਫ਼ਿਰੋਜ਼ਪੁਰ, 29 ਅਗਸਤ (ਗੁਰਿੰਦਰ ਸਿੰਘ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਜਿੱਥੇ ਪੰਜਾਬ ਭਰ ਵਿਚ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੇ ਟਵੀਟ ਅਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜੀਆਂ, ਉੱਥੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਵੀ ਇਸ ਸੱਦੇ ਨੂੰ ਵੱਡੇ ਪੱਧਰ ’ਤੇ ਲਾਗੂ ਕੀਤਾ ਗਿਆ ਅਤੇ ਫ਼ਿਰੋਜ਼ਪੁਰ ਦੇ ਵੱਖ ਵੱਖ ਸਕੂਲਾਂ ਵਿਚ ਵੱਡੇ ਪੱਧਰ ’ਤੇ ਅਧਿਆਪਕਾਂ ਅਤੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੇ ਟਵੀਟ ਅਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜ ਕੇ ਵਿਰੋਧ ਦਰਜ ਕਰਵਾਇਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਜਥੇਬੰਦੀਆਂ ਦੇ ਆਗੂ ਸੁਖਜਿੰਦਰ ਸਿੰਘ ਖ਼ਾਨਪੁਰ, ਮਲਕੀਤ ਸਿੰਘ ਹਰਾਜ, ਪਰਮਜੀਤ ਸਿੰਘ ਪੰਮਾ, ਹਰਜੀਤ ਸਿੰਘ ਸਿੱਧੂ, ਹਰਦੀਪ ਸਿੰਘ ਤੂਰ, ਲਖਵਿੰਦਰ ਸਿੰਘ ਸਿਮਕ, ਹਰਜੀਤ ਸਿੰਘ ਸੰਧੂ, ਸਰਬਜੀਤ ਸਿੰਘ ਭਾਵੜਾ, ਰਜਿੰਦਰ ਸਿੰਘ ਰਾਜਾ, ਹਰਵਿੰਦਰ ਸਿੰਘ ਕੈਲਾਸ਼, ਰੇਸ਼ਮ ਸਿੰਘ, ਹਰਮੰਦਰ ਸਿੰਘ, ਸੁਰਿੰਦਰ ਕੰਬੋਜ ਨੇ ਦੱਸਿਆ ਕਿ ਇਕ ਪਾਸੇ ਭਗਵੰਤ ਮਾਨ ਦੀ ਸਰਕਾਰ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਸੰਬੰਧੀ ਗੱਲਬਾਤ ਸੁਣਨ ਨੂੰ ਵੀ ਤਿਆਰ ਨਹੀਂ ਅਤੇ ਦੂਜੇ ਪਾਸੇ ਹੱਕ ਮੰਗਦੇ ਮੁਲਾਜ਼ਮਾਂ ਨੂੰ ਧਮਾਉਣ ਦੇ ਰਾਹ ਪਈ ਹੋਈ ਹੈ।

Ad Position 21
No active advertisement
ਸਕੂਲਾਂ ਅਤੇ ਦਫ਼ਤਰਾਂ ਦੇ ਬਾਹਰ ਮੁੱਖ ਮੰਤਰੀ ਦੇ ਟਵੀਟ ਅਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜਦੇ ਅਧਿਆਪਕ ਅਤੇ ਮੁਲਾਜ਼ਮ। ਅਜੀਤ ਤਸਵੀਰ 30-08-2026
ਫ਼ਿਰੋਜ਼ਪੁਰ, 29 ਅਗਸਤ (ਗੁਰਿੰਦਰ ਸਿੰਘ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਜਿੱਥੇ ਪੰਜਾਬ ਭਰ ਵਿਚ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੇ ਟਵੀਟ ਅਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜੀਆਂ, ਉੱਥੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਵੀ ਇਸ ਸੱਦੇ ਨੂੰ ਵੱਡੇ ਪੱਧਰ ’ਤੇ ਲਾਗੂ ਕੀਤਾ ਗਿਆ ਅਤੇ ਫ਼ਿਰੋਜ਼ਪੁਰ ਦੇ ਵੱਖ ਵੱਖ ਸਕੂਲਾਂ ਵਿਚ ਵੱਡੇ ਪੱਧਰ ’ਤੇ ਅਧਿਆਪਕਾਂ ਅਤੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੇ ਟਵੀਟ ਅਤੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜ ਕੇ ਵਿਰੋਧ ਦਰਜ ਕਰਵਾਇਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਜਥੇਬੰਦੀਆਂ ਦੇ ਆਗੂ ਸੁਖਜਿੰਦਰ ਸਿੰਘ ਖ਼ਾਨਪੁਰ, ਮਲਕੀਤ ਸਿੰਘ ਹਰਾਜ, ਪਰਮਜੀਤ ਸਿੰਘ ਪੰਮਾ, ਹਰਜੀਤ ਸਿੰਘ ਸਿੱਧੂ, ਹਰਦੀਪ ਸਿੰਘ ਤੂਰ, ਲਖਵਿੰਦਰ ਸਿੰਘ ਸਿਮਕ, ਹਰਜੀਤ ਸਿੰਘ ਸੰਧੂ, ਸਰਬਜੀਤ ਸਿੰਘ ਭਾਵੜਾ, ਰਜਿੰਦਰ ਸਿੰਘ ਰਾਜਾ, ਹਰਵਿੰਦਰ ਸਿੰਘ ਕੈਲਾਸ਼, ਰੇਸ਼ਮ ਸਿੰਘ, ਹਰਮੰਦਰ ਸਿੰਘ, ਸੁਰਿੰਦਰ ਕੰਬੋਜ ਨੇ ਦੱਸਿਆ ਕਿ ਇਕ ਪਾਸੇ ਭਗਵੰਤ ਮਾਨ ਦੀ ਸਰਕਾਰ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਸੰਬੰਧੀ ਗੱਲਬਾਤ ਸੁਣਨ ਨੂੰ ਵੀ ਤਿਆਰ ਨਹੀਂ ਅਤੇ ਦੂਜੇ ਪਾਸੇ ਹੱਕ ਮੰਗਦੇ ਮੁਲਾਜ਼ਮਾਂ ਨੂੰ ਧਮਾਉਣ ਦੇ ਰਾਹ ਪਈ ਹੋਈ ਹੈ। ਪੰਜਾਬ ਦੇ ਮੁਲਾਜਮ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਅਹਿਮ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ਼ ਲਗਾਤਾਰ ਮੀਟਿੰਗ ਕਰਨ ਤੋਂ ਟਾਲਾ ਵੱਟਦੀ ਆ ਰਹੀ ਹੈ। ਹੁਣ ਜਦੋਂ 2 7 ਅਗਸਤ ਨੂੰ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਇਕ ਦਿਨ ਲਈ ਸਮੂਹਿਕ ਛੁੱਟੀ ਲਈ ਗਈ ਤਾਂ ਸਰਕਾਰ ਜਿੱਥੇ ਇਕ ਵਾਰ ਫੇਰ ਤੋਂ ਮੀਟਿੰਗ ਤੋਂ ਭੱਜ ਗਈ, ਉੱਥੇ ਹੀ ਵਿਭਾਗਾਂ ਨੂੰ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਧਮਕੀ ਭਰੀ ਚਿੱਠੀ ਵੀ ਜਾਰੀ ਕੀਤੀ ਗਈ, ਜਿਸ ਨੂੰ ਮੁਲਾਜ਼ਮ ਬਰਦਾਸ਼ਤ ਨਹੀਂ ਕਰਨਗੇ। ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਗੂਆਂ ਨੇ ਦੱਸਿਆ ਕਿ ਮੁਲਾਜ਼ਮ ਆਪਣੀਆਂ ਅਹਿਮ ਮੰਗਾਂ ਜਿਨ੍ਹਾਂ ਵਿਚ ਪੁਰਾਣੀ ਪੈਨਸ਼ਨ, ਮਹਿੰਗਾਈ ਭੱਤਾ, ਪੇਂਡੂ ਭੱਤਾ, ਏਸੀਪੀ, ਕੱਟੇ ਗਏ 37 ਭੱਤੇ, ਪੁਰਾਣੇ ਸਕੇਲ, ਮਾਣਭੱਤਾ ਵਰਕਰਾਂ ਦੀਆਂ ਉਜ਼ਰਤਾਂ ਵਿਚ ਵਾਧਾ, ਕੰਪਿਊਟਰ ਅਧਿਆਪਕਾਂ, ਐਨ.ਐੱਸ.ਕਿਊ.ਐੱਫ ਸਮੇਤ ਪ੍ਰਾਇਮਰੀ ਸਿੱਖਿਆ ਵਿਚ ਕੱਚੇ ਅਧਿਆਪਕਾਂ ਨੂੰ ਪੱਕੇ ਕਰਨਾ ਆਦਿ ਨੂੰ ਲੈ ਕੇ ਲਗਾਤਾਰ ਪਿਛਲੇ ਚਾਰ ਸਾਲਾਂ ਤੋਂ ਸੜਕਾਂ ’ਤੇ ਸੰਘਰਸ਼ ਕਰਦੇ ਆ ਰਹੇ ਹਨ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦਾ ਡੀ.ਏ ਸੰਬੰਧੀ ਫ਼ੈਸਲਾ ਮੁਲਾਜ਼ਮਾਂ ਦੇ ਹੱਕ ਵਿਚ ਆਉਣ ਦੇ ਬਾਵਜੂਦ ਵੀ ‘ਆਪ’ ਸਰਕਾਰ ਉਲਟਾ ਮੁਲਾਜ਼ਮਾਂ ਦੇ ਖ਼ਿਲਾਫ਼ ਭੰਡੀ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਨੂੰ ਧਮਕਾਉਣ ਦੀ ਬਜਾਏ ਉਨ੍ਹਾਂ ਦੀਆਂ ਹੱਕੀ ਮੰਗਾਂ ਹੱਲ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਨੂੰ ਜਾਰੀ ਨੋਟਿਸ ਆਦਿ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਹੈ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੀ ਵਿਸਥਾਰੀ ਮੀਟਿੰਗ 30 ਅਗਸਤ ਨੂੰ ਲੁਧਿਆਣਾ ਵਿਖੇ ਹੋਵੇਗੀ ਅਤੇ ਇਹ ਮੀਟਿੰਗ ਵਿਚ ਸਰਕਾਰ ਵਿਰੁੱਧ ਹੋਰ ਵੀ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਦੇ ਹਰ ਘਰ ਤੱਕ ਪਹੁੰਚ ਬਣਾਉਣ ਲਈ ਜਲਦ ਸ਼ੁਰੂ ਹੋਵੇਗੀ ਮੁਹਿੰਮ-ਘਾਰੂ ਅਗਲੀ ਖ਼ਬਰ ਸਾਂਝੀ ਸੰਘਰਸ਼ ਕਮੇਟੀ ਵਲੋਂ ਦਿੱਤੇ ਗਏ ਪ੍ਰੋਗਰਾਮ ’ਤੇ ਪੈਰਾ ਮੈਡੀਕਲ ਯੂਨੀਅਨ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ
Ad Position 24