30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ਅਤੇ ਗੁਰਦੁਆਰਾ ਪ੍ਰਗਟ ਸਾਹਿਬ ਕੋਲ ਧਰਨਾ

ਮਮਦੋਟ, 29 ਅਗਸਤ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਸਰਕਾਰੀ ਬੈਂਕਾਂ ਨਾਲ ਲਟਕਦੇ ਆ ਰਹੇ ਕਿਸਾਨਾਂ ਦੇ ਮਾਮਲਿਆਂ ਨੂੰ ਲੈ ਕੇ ਕਿਸਾਨ ਯੂਨੀਅਨ ਸਿੱਧੂਪੁਰ ਦੀ ਮਮਦੋਟ ਇਕਾਈ ਵਲੋ ਫ਼ਿਰੋਜ਼ਪੁਰ ਫ਼ਾਜ਼ਿਲਕਾ ਮੁੱਖ ਮਾਰਗ ਅਤੇ ਗੁਰਦੁਆਰਾ ਪ੍ਰਗਟ ਸਾਹਿਬ ਦੇ ਸਾਹਮਣੇ ਜਾਮ ਲਗਾ ਕੇ ਧਰਨਾ ਦਿੱਤਾ ਜਾ ਰਿਹਾ ਹੈ । ਇਸ ਬਾਰੇ ਕਿਸਾਨ ਆਗੂ ਜੱਜ ਸਿੰਘ ਹਾਮਦ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਨਾਲ ਸਬੰਧਿਤ ਦੋ ਕਿਸਾਨ ਭਰਾਵਾਂ ਵਲੋਂ ਕੁੱਝ ਸਮਾਂ ਪਹਿਲਾਂ ਪੀ.

Ad Position 21
No active advertisement
ਅਜੀਤ ਡੈਸਕ 30-08-2026
ਮਮਦੋਟ, 29 ਅਗਸਤ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਸਰਕਾਰੀ ਬੈਂਕਾਂ ਨਾਲ ਲਟਕਦੇ ਆ ਰਹੇ ਕਿਸਾਨਾਂ ਦੇ ਮਾਮਲਿਆਂ ਨੂੰ ਲੈ ਕੇ ਕਿਸਾਨ ਯੂਨੀਅਨ ਸਿੱਧੂਪੁਰ ਦੀ ਮਮਦੋਟ ਇਕਾਈ ਵਲੋ ਫ਼ਿਰੋਜ਼ਪੁਰ ਫ਼ਾਜ਼ਿਲਕਾ ਮੁੱਖ ਮਾਰਗ ਅਤੇ ਗੁਰਦੁਆਰਾ ਪ੍ਰਗਟ ਸਾਹਿਬ ਦੇ ਸਾਹਮਣੇ ਜਾਮ ਲਗਾ ਕੇ ਧਰਨਾ ਦਿੱਤਾ ਜਾ ਰਿਹਾ ਹੈ । ਇਸ ਬਾਰੇ ਕਿਸਾਨ ਆਗੂ ਜੱਜ ਸਿੰਘ ਹਾਮਦ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਨਾਲ ਸਬੰਧਿਤ ਦੋ ਕਿਸਾਨ ਭਰਾਵਾਂ ਵਲੋਂ ਕੁੱਝ ਸਮਾਂ ਪਹਿਲਾਂ ਪੀ.ਏ.ਡੀ ਬੈਂਕ ਦਾ ਕਰਜ਼ਾ ਨਾ ਚੁਕਾ ਸਕਣ ਕਰਕੇ ਇਕੱਠਿਆਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ ਜਿਸ ਉਪਰੰਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਸੀ ਕਿ ਕਿਸਾਨੀ ਕਰਜ਼ਿਆਂ ਦੀ ਯਕਮੁਸ਼ਤ ਅਦਾਇਗੀ ਲਈ ਅਤੇ ਕਰਜ਼ ਲੈਣ ਲਈ ਕਿਸਾਨ ਦੀ ਜ਼ਮੀਨ ਦੀ ਰਜਿਸਟਰੀ ਆੜ ਰਹਿਣ ਬੈਂਕ ਦੇ ਹੱਕ ਵਿਚ ਜਾਂ ਫਿਰ ਖਾਲੀ ਚੈੱਕ ਦੋਵਾਂ ਵਿਚੋਂ ਇਕ ਸ਼ਰਤ ਨਿਰਧਾਰਿਤ ਕਰਨ ਲਈ ਕਾਨੂੰਨ ਵਿਵਸਥਾ ਬਣਾਈ ਜਾਵੇਗੀ। ਪਰੰਤੂ ਕਾਫੀ ਸਮਾਂ ਬੀਤਣ ਦੇ ਬਾਵਜੂਦ ਪੰਜਾਬ ਵਿਧਾਨਸਭਾ ਦੇ ਸਪੀਕਰ ਵਲੋ ਕੀਤੇ ਵਾਅਦੇ ਅਨੁਸਾਰ ਸਰਕਾਰ ਦੁਆਰਾ ਹੁਣ ਤੱਕ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ । ਜਦਕਿ ਮ੍ਰਿਤਕ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਫ਼ਰੀਦਕੋਟ ਵਿਖੇ ਪੀ.ਏ.ਡੀ ਬੈਂਕ ਖ਼ਿਲਾਫ਼ ਰੋਸ ਧਰਨਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋ ਉਚਿੱਤ ਭਰੋਸਾ ਮਿਲਣ ਤੱਕ ਅੱਜ ਦਾ ਧਰਨਾ ਜਾਰੀ ਰਹੇਗਾ। ਉਧਰ ਇਸ ਧਰਨੇ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਪਰੇਸ਼ਾਨ ਹੋ ਰਹੇ ਰਾਹਗੀਰ ਕਹਿ ਰਹੇ ਸਨ ਕਿ ਮਾਮਲਾ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਿਤ ਹੈ ਪਰੰਤੂ ਧਰਨਾ ਕੋਈ 50 ਕਿੱਲੋਮੀਟਰ ਦੂਰ ਫ਼ਿਰੋਜਪੁਰ ਜ਼ਿਲ੍ਹੇ ਵਿਚ ਲਗਾ ਕੇ ਅਤੇ ਸੜਕ ਜਾਮ ਕਰਕੇ ਰਾਹਗੀਰਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ । ਲੋਕਾਂ ਦਾ ਕਹਿਣਾ ਸੀ ਕਿ ਕਿਸਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਧਰਨਾ ਦੇਣਾ ਚਾਹੀਦਾ ਜਾਂ ਫ਼ਰੀਦਕੋਟ ਵਿਖੇ ਸੜਕ ਜਾਮ ਕਰਕੇ ਸਰਕਾਰ ਅਤੇ ਸਪੀਕਰ ਤੱਕ ਆਵਾਜ਼ ਪਹੁੰਚਾਉਣੀ ਚਾਹੀਦੀ ਹੈ ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਤੋਂ ਚੰਡੀਗੜ੍ਹ ’ਚ ਲਗਾਏ ਜਾ ਰਹੇ ਧਰਨੇ ਦੀਆਂ ਤਿਆਰੀਆਂ ਮੁਕੰਮਲ-ਸੰਧੂ/ਢਿੱਲੋਂ ਅਗਲੀ ਖ਼ਬਰ ਫ਼ਿਰੋਜ਼ਪੁਰ ਦੇ ਹਰ ਘਰ ਤੱਕ ਪਹੁੰਚ ਬਣਾਉਣ ਲਈ ਜਲਦ ਸ਼ੁਰੂ ਹੋਵੇਗੀ ਮੁਹਿੰਮ-ਘਾਰੂ
Ad Position 24