ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਨਾ ਨਿਸਚਿਤ-ਢਿੱਲੋਂ
ਜ਼ੀਰਾ, 29 ਅਗਸਤ (ਪ੍ਰਤਾਪ ਸਿੰਘ ਹੀਰਾ)-2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਆਪਣੇ ਕੀਤੇ ਕੰਮਾਂ ਦੇ ਸਿਰ ’ਤੇ ਦੁਬਾਰਾ ਆਉਣਾ ਨਿਸ਼ਚਿਤ ਹੈ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ, ਮਾਰਕੀਟ ਕਮੇਟੀ ਫ਼ਿਰੋਜ਼ਪੁਰ ਕੈਂਟ ਦੇ ਚੇਅਰਮੈਨ ਬੇਅੰਤ ਸਿੰਘ ਹਕੂਮਤਵਾਲਾ ਨੇ ਕਮੇਟੀ ਦਫਤਰ ਜ਼ੀਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਜ਼ੀਰਾ, 29 ਅਗਸਤ (ਪ੍ਰਤਾਪ ਸਿੰਘ ਹੀਰਾ)-2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਆਪਣੇ ਕੀਤੇ ਕੰਮਾਂ ਦੇ ਸਿਰ ’ਤੇ ਦੁਬਾਰਾ ਆਉਣਾ ਨਿਸ਼ਚਿਤ ਹੈ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ, ਮਾਰਕੀਟ ਕਮੇਟੀ ਫ਼ਿਰੋਜ਼ਪੁਰ ਕੈਂਟ ਦੇ ਚੇਅਰਮੈਨ ਬੇਅੰਤ ਸਿੰਘ ਹਕੂਮਤਵਾਲਾ ਨੇ ਕਮੇਟੀ ਦਫਤਰ ਜ਼ੀਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ 4 ਸਾਲਾਂ ਵਿਚ ਕੀਤੇ ਵਿਕਾਸ ਦੇ ਕੰਮਾਂ ਨੂੰ ਦੇਖਦਿਆਂ ਹੋਇਆਂ ਸਰਕਾਰ ਦਾ ਦੁਬਾਰਾ ਸੱਤਾ ਵਿਚ ਆਉਣਾ ਲਗਭਗ ਤੈਅ ਹੈ, ਉਨ੍ਹਾਂ ਕਿਹਾ ਕਿ ਦੂਸਰੀਆਂ ਪਾਰਟੀਆਂ ਵੋਟਾਂ ਵੇਲੇ ਪੰਜਾਬ ਵਾਸੀਆਂ ਨਾਲ ਵਾਅਦੇ ਤਾਂ ਕਰਦੀਆਂ ਸਨ, ਪਰ ਬਾਅਦ ਵਿਚ ਕੀਤੇ ਵਾਅਦੇ ਵਫਾ ਨਹੀਂ ਹੋਏ ਪੰਜਾਬ ਵਿਚ ਨਸ਼ਿਆਂ ਦੇ ਚੱਲ ਰਹੇ ਰੁਝਾਨ ’ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਖਤੀ ਕਾਰਨ ਨਸ਼ਿਆਂ ਨੂੰ ਵੱਡੀ ਪੱਧਰ ’ਤੇ ਠੱਲ੍ਹ ਪਈ ਹੈ ਅਤੇ ਹਜ਼ਾਰਾਂ ਸਮਗਲਰਾਂ ਅਤੇ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਕੇ ਜ਼ੇਲ੍ਹਾਂ ਵਿਚ ਬੰਦ ਕੀਤਾ ਹੈ। ਇਸ ਮੌਕੇ ਉਹਨਾਂ ਦੇ ਨਾਲ ਬੀ.ਸੀ. ਵਿੰਗ ਫਿਰੋਜ਼ਪੁਰ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਅਤੇ ਯੂਥ ਆਗੂ ਸਾਜਨਪ੍ਰੀਤ ਸਿੰਘ ਆਦਿ ਹਾਜ਼ਰ ਸਨ।