30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ ਪੰਜਾਬ ਸਰਕਾਰ- ਗੁਰਚਰਨ ਸਿੰਘ ਭੁੱਲਰ

ਮਮਦੋਟ, 30 ਅਗਸਤ(ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਗੁਰਚਰਨ ਸਿੰਘ ਭੁੱਲਰ ਨੇ ਅੱਜ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਸਮੂਹ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਇਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਦਾ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਬਹੁਤੀਆਂ ਜਾਇਜ਼ ਮੰਗਾਂ ਅਜੇ ਵੀ ਲਟਕ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 31-08-2026
ਮਮਦੋਟ, 30 ਅਗਸਤ(ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਗੁਰਚਰਨ ਸਿੰਘ ਭੁੱਲਰ ਨੇ ਅੱਜ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਸਮੂਹ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਇਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਦਾ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਬਹੁਤੀਆਂ ਜਾਇਜ਼ ਮੰਗਾਂ ਅਜੇ ਵੀ ਲਟਕ ਰਹੀਆਂ ਹਨ। ਪ੍ਰਧਾਨ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਮੂਹ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਦਿੱਤੇ ਜਾ ਰਹੇ ਹਨ। ਜਿਸ ਕਾਰਨ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮ ਕਰਵਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਕਾਲੀ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਕਰਕੇ ਉਨ੍ਹਾਂ ਨੂੰ ਬਣਦੇ ਲਾਭ ਦਿੱਤੇ ਜਾਣ। ਇਸ ਮੌਕੇ ਪੰਜਾਬ ਯੂਥ ਪ੍ਰਧਾਨ ਤਜਿੰਦਰ ਸਿੰਘ ਦਿਓਲ, ਸੂਰਤ ਸਿੰਘ ਮਮਦੋਟ, ਸੁਖਦੇਵ ਸਿੰਘ ਵੇਹੜੀ, ਸੀਨੀਅਰ ਆਗੂ ਜਸਵੰਤ ਸਿੰਘ ਭੁੱਲਰ (ਜ਼ਿਲ੍ਹਾ ਆਈ.ਟੀ. ਸੈੱਲ) ਅਤੇ ਬਲਵੰਤ ਸਿੰਘ ਖਾਰਾ ਮੋਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਬਸਿਡੀ ਲੋਨ ਦੇ ਨਾਮ ’ਤੇ 11.50 ਲੱਖ ਦੀ ਠੱਗੀ, ਸਾਈਬਰ ਕ੍ਰਾਈਮ ਥਾਣੇ ’ਚ ਕੇਸ ਦਰਜ ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਰੈਲੀ ਸੰਬੰਧੀ ਮੀਟਿੰਗ
Ad Position 24