31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕਿਸਾਨ ਜਥੇਬੰਦੀ ਵਲੋਂ, ਡੀ.ਐਸ.ਪੀ ਨੂੰ ਦਿੱਤਾ ਮੰਗ ਪੱਤਰ

ਗੁਰੂਹਰਸਹਾਏ, 30 ਅਗਸਤ (ਕਪਿਲ ਕੰਧਾਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਅਤੇ ਜ਼ੋਨ ਪ੍ਰਧਾਨ ਗੁਰਬਖ਼ਸ਼ ਸਿੰਘ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਦੇ ਇਕ ਵਫ਼ਦ ਨੇ ਡੀ. ਐਸ.

Ad Position 21
No active advertisement
ਅਜੀਤ ਡੈਸਕ 31-08-2026
ਗੁਰੂਹਰਸਹਾਏ, 30 ਅਗਸਤ (ਕਪਿਲ ਕੰਧਾਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਅਤੇ ਜ਼ੋਨ ਪ੍ਰਧਾਨ ਗੁਰਬਖ਼ਸ਼ ਸਿੰਘ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਦੇ ਇਕ ਵਫ਼ਦ ਨੇ ਡੀ.ਐਸ.ਪੀ ਗੁਰੂਹਰਸਹਾਏ ਤਜਿੰਦਰ ਪਾਲ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਆਈ.ਟੀ ਸੈੱਲ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ 15 ਅਗਸਤ ਨੂੰ ਜਥੇਬੰਦੀ ਦੇ ਇਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਧਰਮ ਸਿੰਘ ਸਿੱਧੂ ਹੋਰ ਕਿਸਾਨਾਂ ਦੇ ਨਾਲ ਆਪਣੀ ਗੱਡੀ ਵਿਚ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਛਾਉਣੀ ਵਿਖੇ ਪੁਲਿਸ ਨਾਕੇ ’ਤੇ ਗੱਡੀ ਰੋਕਣ ਉਪਰੰਤ ਪਿੱਛੋਂ ਆ ਰਹੇ ਥਾਣਾ ਗੁਰੂਹਰਸਹਾਏ ਵਿਖੇ ਤਾਇਨਾਤ ਏ.ਐਸ.ਆਈ ਰਕੇਸ਼ ਹਾਂਡਾ ਵਲੋਂ ਕਥਿਤ ਤੌਰ ’ਤੇ ਕਿਸਾਨ ਆਗੂ ਨਾਲ ਹੱਥੋਪਾਈ ਕੀਤੀ ਗਈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਏ.ਐਸ.ਆਈ ਵਲੋਂ ਗੱਡੀ ਦੀ ਚਾਬੀ ਅਤੇ ਮੋਬਾਈਲ ਫ਼ੋਨ ਲੈਣ ਦੇ ਨਾਲ-ਨਾਲ ਗੱਡੀ ਵੀ ਆਪਣੇ ਕਬਜ਼ੇ ਵਿਚ ਲੈ ਲਈ ਗਈ। ਇਸ ਤੋਂ ਇਲਾਵਾ ਇਕ ਹੋਰ ਕਿਸਾਨ ਕੋਲੋਂ ਜਥੇਬੰਦੀ ਦਾ ਝੰਡਾ ਲੈ ਕੇ ਚਿੱਕੜ ਵਿਚ ਸੁੱਟਣ ਅਤੇ ਕਿਸਾਨਾਂ ਨਾਲ ਕਥਿਤ ਤੌਰ ’ਤੇ ਅਪਮਾਨਜਨਕ ਸ਼ਬਦਾਵਲੀ ਵਰਤਣ ਦੇ ਦੋਸ਼ ਵੀ ਲਗਾਏ ਗਏ। ਕਿਸਾਨ ਜਥੇਬੰਦੀ ਦੇ ਵਫ਼ਦ ਨੇ ਡੀ.ਐਸ.ਪੀ ਨੂੰ ਦਿੱਤੇ ਮੰਗ ਪੱਤਰ ਵਿਚ ਮਾਮਲੇ ਦੀ ਜਾਂਚ ਕਰਵਾ ਕੇ ਏ.ਐਸ.ਆਈ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ, ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਕਾਰਵਾਈ ਨਾ ਕੀਤੀ ਗਈ ਤਾਂ ਉਹ ਮਨੁੱਖੀ ਅਧਿਕਾਰ ਕਮਿਸ਼ਨ ਸਮੇਤ ਉੱਚ ਅਧਿਕਾਰੀਆਂ ਕੋਲ ਪਹੁੰਚ ਕਰਨਗੇ। ਇਸ ਮੌਕੇ ਫੁੰਮਣ ਸਿੰਘ, ਬਲਵੀਰ ਸਿੰਘ, ਹਰਬੰਸ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ, ਛਿੰਦਰ ਸਿੰਘ, ਪਿਆਰਾ ਸਿੰਘ, ਬਾਜ ਸਿੰਘ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ। ਦੂਜੇ ਪਾਸੇ, ਏ.ਐਸ.ਆਈ ਰਕੇਸ਼ ਹਾਂਡਾ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕਿਸੇ ਨਾਲ ਵੀ ਅਜਿਹੀ ਕੋਈ ਬਦਸਲੂਕੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਲਗਾਏ ਜਾ ਰਹੇ ਸਾਰੇ ਦੋਸ਼ ਗਲਤ ਅਤੇ ਬੇਬੁਨਿਆਦ ਹਨ।
Ad Position 22
No active advertisement
ਪਿਛਲੀ ਖ਼ਬਰ ਸਤਲੁਜ ਦਰਿਆ ’ਤੇ ਨੋਚਾਂ ਬੰਨ੍ਹਣ ਲਈ ਸੰਗਤਾਂ ਦੀ ਸੇਵਾ ਜਾਰੀ * ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵੱਡੀ ਗਿਣਤੀ ਸੰਗਤਾਂ... ਅਗਲੀ ਖ਼ਬਰ ਰੇਜੀਨਾ ਜੋਨਸ ਬਨਾਮ ਦੀਪਕ ਵਿਚ ਬਜ਼ੁਰਗ ਔਰਤ ਰੇਜੀਨਾ ਜੋਨਸ ਦੇ ਹੱਕ ਵਿਚ ਅਦਾਲਤ ਦਾ ਫ਼ੈਸਲਾ ਮਾਮਲਾ-ਬੰਗਲਾ ਨੰਬਰ 12-ਪੀ ਅਧ...
Ad Position 24