31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਫ਼ਾਜ਼ਿਲਕਾ ਪੁਲਿਸ ਨੇ 28 ਕਿੱਲੋ ਅਫ਼ੀਮ ਸਮੇਤ 2 ਤਸਕਰ ਕੀਤੇ ਗ੍ਰਿਫ਼ਤਾਰ

ਫ਼ਾਜ਼ਿਲਕਾ, 30 ਅਗਸਤ (ਅਮਰਜੀਤ ਸ਼ਰਮਾ)-ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਐੱਸ.

Ad Position 21
No active advertisement
ਅਜੀਤ ਡੈਸਕ 31-08-2026
ਫ਼ਾਜ਼ਿਲਕਾ, 30 ਅਗਸਤ (ਅਮਰਜੀਤ ਸ਼ਰਮਾ)-ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਸਿਟੀ-2 ਅਬੋਹਰ ਦੀ ਪੁਲਿਸ ਨੇ ਛਾਪੇਮਾਰੀ ਕਰਕੇ ਦੋ ਦੋਸ਼ੀਆਂ ਨੂੰ 28 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਸਤਿੰਦਰ ਕੁਮਾਰ ਨੇ ਦੱਸਿਆ ਕਿ ਇਹ ਕਾਰਵਾਈ ਮਲੋਟ-ਗੰਗਾਨਗਰ ਬਾਈਪਾਸ ’ਤੇ ਹਨੂਮਾਨਗੜ੍ਹ ਓਵਰਬ੍ਰਿਜ ਨੇੜੇ ਨਾਕੇਬੰਦੀ ਦੌਰਾਨ ਕੀਤੀ ਗਈ। ਫੜੇ ਗਏ ਦੋਸ਼ੀਆਂ ਦੀ ਪਛਾਣ ਸਾਜਨ ਕੁਮਾਰ ਉਰਫ਼ ਮਜਨੂ ਪੁੱਤਰ ਕ੍ਰਿਸ਼ਨ ਲਾਲ ਵਾਸੀ ਚੰਨਣ ਖੇੜਾ ਅਤੇ ਗੁਰਮੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਸੀਡ ਫਾਰਮ ਹਾਲ ਵਾਸੀ ਬਾਬਾ ਦੀਪ ਸਿੰਘ ਨਗਰ, ਅਬੋਹਰ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ’ਚੋਂ 28 ਕਿੱਲੋ ਅਫ਼ੀਮ ਤੋਂ ਇਲਾਵਾ ਤਸਕਰੀ ਲਈ ਵਰਤਿਆ ਜਾ ਰਿਹਾ ਕੈਂਟਰ ਵੀ ਬਰਾਮਦ ਕੀਤਾ ਹੈ। ਥਾਣਾ ਸਿਟੀ-2 ਅਬੋਹਰ ਵਿਖੇ ਦੋਸ਼ੀਆਂ ਖ਼ਿਲਾਫ਼ ਐਨ.ਡੀ.ਪੀ.ਐੱਸ . ਐਕਟ ਦੀਆਂ ਧਾਰਾਵਾਂ 18, 29, 61 ਅਤੇ 85 ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮੁਤਾਬਿਕ ਫੜੇ ਗਏ ਮੁੱਖ ਦੋਸ਼ੀ ਸਾਜਨ ਕੁਮਾਰ ਉਰਫ਼ ਮਜਨੂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ 3 ਮਾਮਲੇ ਦਰਜ ਹਨ।
Ad Position 22
No active advertisement
ਪਿਛਲੀ ਖ਼ਬਰ ਓਰੀ ਵਾਂਡਰ ਦੇ ਜਨਮ ਦਿਨ ’ਤੇ ਲਗਾਇਆ ਗਿਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਗਰੀਨ ਅਬੋਹਰ ਵਲੋਂ ਸਰਕਾਰੀ ਮਿਡਲ ਹਾਈ ਸਕੂਲ ਅਜੀਮਗੜ੍ਹ ਵਿਖੇ ਬੂਟੇ ਲਗਾਉਣ ਦੀ ਚਲਾਈ ਮੁਹਿੰਮ
Ad Position 24