30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਫ਼ਿਰੋਜ਼ਪੁਰ ਕੈਂਟ ’ਚ ਹੈਰੋਇਨ ਪੀਣ ਦੀ ਤਿਆਰੀ ਕਰ ਰਿਹਾ ਵਿਅਕਤੀ ਕਾਬੂ ਪੁਲਿਸ ਨੇ ਮੁਲਜ਼ਮ ਕੋਲੋਂ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਕੀਤਾ ਬਰਾਮਦ

ਫ਼ਿਰੋਜ਼ਪੁਰ, 30 ਅਗਸਤ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਦੀ ਵਰਤੋਂ ਕਰਦੇ ਹੋਏ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਇਸ ਸਬੰਧੀ ਐੱਨ.

Ad Position 21
No active advertisement
ਅਜੀਤ ਡੈਸਕ 31-08-2026
ਫ਼ਿਰੋਜ਼ਪੁਰ, 30 ਅਗਸਤ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਦੀ ਵਰਤੋਂ ਕਰਦੇ ਹੋਏ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਇਸ ਸਬੰਧੀ ਐੱਨ.ਡੀ.ਪੀ.ਐੱਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਰਿਕਾਰਡ ਅਨੁਸਾਰ ਮੁਕੱਦਮਾ ਨੰਬਰ 153 ਮਿਤੀ 29 ਅਗਸਤ ਨੂੰ ਧਾਰਾ 27/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਦਰਜ ਕੀਤਾ ਗਿਆ। ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਦੇ ਏ.ਐੱਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਵਿਚ ਚੰਦਨ ਸ਼ਰਮਾ ਪੁੱਤਰ ਰਕੇਸ਼ ਸ਼ਰਮਾ, ਵਾਸੀ ਡੋਲਿਆ ਵਾਲਾ ਮੁਹੱਲਾ, ਮੁਲਤਾਨੀ ਗੇਟ, ਫ਼ਿਰੋਜ਼ਪੁਰ ਸ਼ਹਿਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਚੌਂਕ ਚੁੰਗੀ ਨੰਬਰ 7, ਫ਼ਿਰੋਜ਼ਪੁਰ ਕੈਂਟ ਨੇੜੇ ਮੌਜੂਦ ਸੀ। ਇਸ ਦੌਰਾਨ ਇਕ ਮੁਖ਼ਬਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਕਤ ਵਿਅਕਤੀ ਹੈਰੋਇਨ ਦਾ ਆਦੀ ਹੈ ਅਤੇ ਕਿਸੇ ਵਿਅਕਤੀ ਤੋਂ ਹੈਰੋਇਨ ਲਿਆ ਕੇ ਸ਼ਮਸ਼ਾਨਘਾਟ ਰੋਡ ਨੇੜੇ ਝਾੜੀਆਂ ਵਿਚ ਬੈਠ ਕੇ ਨਸ਼ਾ ਕਰ ਰਿਹਾ ਹੈ। ਪੁਲਿਸ ਨੇ ਕਾਰਵਾਈ ਕੀਤੀ ਅਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਪੁਲਿਸ ਨੇ ਇਕ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਫੋਲਡ ਕੀਤਾ ਹੋਇਆ ਨੋਟ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਜਮਹੂਰੀ ਕਿਸਾਨ ਸਭਾ ਨੇ ਆਗਾਮੀ ਸੰਘਰਸ਼ਾਂ ਵਿਚ ਸ਼ਾਮਿਲ ਹੋਣ ਲਈ ਰਣਨੀਤੀ ਬਣਾਈ ਅਗਲੀ ਖ਼ਬਰ ਗੁਰੂਹਰਸਹਾਏ ਹਲਕੇ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਦੀਪਕ ਸ਼ਰਮਾ ਵਲੋਂ ਲੋਕਾਂ ਨਾਲ ਲਗਾਤਾਰ ਸੰਪਰਕ
Ad Position 24