30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਫ਼ਾਜ਼ਿਲਕਾ ’ਚ ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਫ਼ਾਜ਼ਿਲਕਾ, 30 ਅਗਸਤ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੇ ਸੈਣੀਆਂ ਰੋਡ ’ਤੇ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ ਦੇ ਕੋਲ ਨਹਿਰ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਧਾਰਮਿਕ ਸਮਗਰੀ ਜਲ-ਪ੍ਰਵਾਹ ਕਰਨ ਆਏ ਲੋਕਾਂ ਨੇ ਪਾਣੀ ’ਚ ਲਾਸ਼ ਤੈਰਦੀ ਦੇਖ ਕੇ ਤੁਰੰਤ ਸਥਾਨਕ ਲੋਕਾਂ ਅਤੇ ਥਾਣਾ ਸਦਰ ਫ਼ਾਜ਼ਿਲਕਾ ਦੀ ਪੁਲਿਸ ਨੂੰ ਸੂਚਿਤ ਕੀਤਾ।

Ad Position 21
No active advertisement
ਅਜੀਤ ਡੈਸਕ 31-08-2026
ਫ਼ਾਜ਼ਿਲਕਾ, 30 ਅਗਸਤ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੇ ਸੈਣੀਆਂ ਰੋਡ ’ਤੇ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ ਦੇ ਕੋਲ ਨਹਿਰ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਧਾਰਮਿਕ ਸਮਗਰੀ ਜਲ-ਪ੍ਰਵਾਹ ਕਰਨ ਆਏ ਲੋਕਾਂ ਨੇ ਪਾਣੀ ’ਚ ਲਾਸ਼ ਤੈਰਦੀ ਦੇਖ ਕੇ ਤੁਰੰਤ ਸਥਾਨਕ ਲੋਕਾਂ ਅਤੇ ਥਾਣਾ ਸਦਰ ਫ਼ਾਜ਼ਿਲਕਾ ਦੀ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ’ਤੇ ਪਹੁੰਚੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਵਾਂ ਕੇ ਸ਼ਨਾਖ਼ਤ ਅਤੇ ਪੋਸਟਮਾਰਟਮ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਥਾਣਾ ਸਦਰ ਦੇ ਐੱਸ.ਐੱਚ.ਓ. ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਲਗਭਗ 50 ਸਾਲ ਜਾਪਦੀ ਹੈ। ਮ੍ਰਿਤਕ ਦੇ ਹੱਥ ’ਤੇ ਰੱਖੜੀ ਬੰਨ੍ਹੀ ਹੋਈ ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲਾਸ਼ ਜ਼ਿਆਦਾ ਪੁਰਾਣੀ ਨਹੀਂ ਹੈ। ਫ਼ਿਲਹਾਲ ਪੁਲਿਸ ਵਲੋਂ ਮ੍ਰਿਤਕ ਦੀ ਪਛਾਣ ਦੇ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਦੀ ‘ਭਾਰਤ ਕੋ ਜਾਨੋਂ’ ਪ੍ਰਤੀਯੋਗਤਾ ਅੱਜ ਫ਼ਾਜ਼ਿਲਕਾ ਦੇ 23 ਸਕੂਲਾਂ ਦੇ 4500 ਵਿਦਿਆਰਥੀ ਲੈਣਗੇ ਹਿੱ... ਅਗਲੀ ਖ਼ਬਰ ਭਗਤ ਬਾਬਾ ਦੁਨੀ ਚੰਦ ਕਾਲਜ ਮਹੀਆਂਵਾਲਾ ਕਲਾਂ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24