30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ਼ਿਕਾਇਤਾਂ ਦੇ ਬਾਵਜੂਦ ਨਹੀਂ ਸੁੱਕਿਆ ਗਲੀ ’ਚੋਂ ਗੰਦਾ ਪਾਣੀ ਗੰਦੇ ਪਾਣੀ ’ਤੇ ਜੰਮੀ ਕਾਈ ਤੇ ਗੰਦਗੀ ਬਣੀ ਬਿਮਾਰੀਆਂ ਦਾ ਘਰ

ਫ਼ਿਰੋਜ਼ਪੁਰ, 30 ਅਗਸਤ(ਸੁਖਵਿੰਦਰ ਸਿੰਘ)-ਫਿਰੋਜ਼ਪੁਰ ਸ਼ਹਿਰ ਦੀ ਬੇਦੀ ਕਾਲੋਨੀ ਫੇਸ ਦੋ ਵਿਚ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਸੀਵਰੇਜ ਬੋਰਡ ਦੀ ਕਾਰਗੁਜ਼ਾਰੀ ਇਕ ਵਾਰ ਮੁੜ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਕਾਲੋਨੀ ਦੀ ਇਕ ਗਲੀ ਵਿਚ ਲੰਮੇ ਸਮੇਂ ਤੋਂ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ।

Ad Position 21
No active advertisement
ਅਜੀਤ ਡੈਸਕ 31-08-2026
ਫ਼ਿਰੋਜ਼ਪੁਰ, 30 ਅਗਸਤ(ਸੁਖਵਿੰਦਰ ਸਿੰਘ)-ਫਿਰੋਜ਼ਪੁਰ ਸ਼ਹਿਰ ਦੀ ਬੇਦੀ ਕਾਲੋਨੀ ਫੇਸ ਦੋ ਵਿਚ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਸੀਵਰੇਜ ਬੋਰਡ ਦੀ ਕਾਰਗੁਜ਼ਾਰੀ ਇਕ ਵਾਰ ਮੁੜ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਕਾਲੋਨੀ ਦੀ ਇਕ ਗਲੀ ਵਿਚ ਲੰਮੇ ਸਮੇਂ ਤੋਂ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ। ਲੋਕਾਂ ਵਲੋਂ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਸਮੱਸਿਆ ਦਾ ਸਥਾਈ ਹੱਲ ਨਾ ਹੋਣ ਕਾਰਨ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਗਲੀ ਵਿਚ ਖੜ੍ਹੇ ਗੰਦੇ ਪਾਣੀ ’ਤੇ ਕਾਈ ਜੰਮ ਚੁੱਕੀ ਹੈ ਅਤੇ ਆਲੇ-ਦੁਆਲੇ ਜੰਗਲੀ ਘਾਹ-ਬੂਟੀ ਉੱਗੀ ਹੋਈ ਹੈ। ਇਸ ਗੰਦੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਅਤੇ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਗੰਦੇ ਪਾਣੀ ਵਿੱਚੋਂ ਉੱਠ ਰਹੀ ਬਦਬੂ ਇੰਨੀ ਜ਼ਿਆਦਾ ਹੈ ਕਿ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਬੰਦ ਰੱਖਣ ਲਈ ਮਜਬੂਰ ਹੋਣਾ ਪੈਂਦਾ ਹੈ। ਕਈ ਘਰਾਂ ਦੇ ਬਿਲਕੁਲ ਨੇੜੇ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ ਵਿਚ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਸਨੀਕਾਂ ਨੇ ਦੱਸਿਆ ਕਿ ਇਸ ਸਬੰਧੀ ਕਈ ਵਾਰ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਹਰ ਵਾਰ ਸਿਰਫ਼ ਭਰੋਸਾ ਹੀ ਦਿੱਤਾ ਜਾਂਦਾ ਹੈ। ਲੋਕਾਂ ਦਾ ਦੋਸ਼ ਹੈ ਕਿ ਵਿਭਾਗ ਵਲੋਂ ਸਮੱਸਿਆ ਦੇ ਪੱਕੇ ਹੱਲ ਦੀ ਬਜਾਏ ਸਿਰਫ਼ ਖਾਨਾਪੂਰਤੀ ਕੀਤੀ ਜਾ ਰਹੀ ਹੈ। ਗਲੀ ਵਿਚ ਕਈ ਮਹੀਨਿਆਂ ਤੋਂ ਖੜ੍ਹਾ ਪਾਣੀ ਹੁਣ ਕਾਈ ਅਤੇ ਗੰਦਗੀ ਨਾਲ ਭਰ ਚੁੱਕਾ ਹੈ। ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਹੋਰ ਵੀ ਵਧ ਗਿਆ ਹੈ। ਇਲਾਕਾ ਵਾਸੀਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵਲੋਂ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਜਦਕਿ ਦੂਜੇ ਪਾਸੇ ਉਨ੍ਹਾਂ ਦੇ ਘਰਾਂ ਦੇ ਬਿਲਕੁਲ ਨੇੜੇ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਮੱਛਰ ਪੈਦਾ ਹੋ ਰਹੇ ਹਨ। ਲੋਕਾਂ ਨੇ ਸਵਾਲ ਕੀਤਾ ਕਿ ਜੇਕਰ ਸੀਵਰੇਜ ਬੋਰਡ ਹੀ ਗੰਦੇ ਪਾਣੀ ਦੀ ਨਿਕਾਸੀ ਨਹੀਂ ਕਰਵਾ ਸਕਦਾ ਤਾਂ ਬਿਮਾਰੀਆਂ ਤੋਂ ਬਚਾਅ ਲਈ ਚਲਾਈਆਂ ਜਾ ਰਹੀਆਂ ਮੁਹਿੰਮਾਂ ਦਾ ਕੀ ਲਾਭ ਹੈ। ਲੋਕਾਂ ਨੇ ਦੱਸਿਆ ਕਿ ਗੰਦੇ ਪਾਣੀ ਕਾਰਨ ਸਭ ਤੋਂ ਵੱਧ ਪ੍ਰੇਸ਼ਾਨੀ ਬੱਚਿਆਂ ਅਤੇ ਬਜ਼ੁਰਗਾਂ ਨੂੰ ਹੋ ਰਹੀ ਹੈ। ਗਲੀ ਵਿਚੋਂ ਲੰਘਦੇ ਸਮੇਂ ਗੰਦੇ ਪਾਣੀ ਤੋਂ ਬਚਣਾ ਮੁਸ਼ਕਲ ਹੋ ਜਾਂਦਾ ਹੈ ਅਤੇ ਬਦਬੂ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਕਿ ਸਿਰਫ਼ ਪਾਣੀ ਕੱਢਣ ਦੀ ਆਰਜ਼ੀ ਕਾਰਵਾਈ ਕਰਨ ਦੀ ਬਜਾਏ ਸੀਵਰੇਜ ਲਾਈਨ ਦੀ ਜਾਂਚ ਕਰਕੇ ਇਸ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ। ਇਲਾਕਾ ਵਾਸੀਆਂ ਨੇ ਡਿਪਟੀ ਕਮਿਸ਼ਨਰ ਅਤੇ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬੇਦੀ ਕਲੋਨੀ ਫੇਸ ਦੋ ਦਾ ਤੁਰੰਤ ਦੌਰਾ ਕਰਕੇ ਜ਼ਮੀਨੀ ਹਕੀਕਤ ਦੇਖੀ ਜਾਵੇ ਅਤੇ ਗਲੀ ਵਿਚ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ ਕਰਵਾਉਣ ਦੇ ਨਾਲ-ਨਾਲ ਸੀਵਰੇਜ ਪ੍ਰਬੰਧ ਨੂੰ ਦਰੁਸਤ ਕੀਤਾ ਜਾਵੇ। ਲੋਕਾਂ ਨੇ ਕਿਹਾ ਕਿ ਜੇਕਰ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਰਮੇਜ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸੁੰਨੇ ਪਏ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਸੋਨਾ ਕੀਤਾ ਚੋਰੀ
Ad Position 24