05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਹੈਰੋਇਨ ਸਮੇਤ 1 ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਬਠਿੰਡਾ, 1 ਜਨਵਰੀ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 03 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਹਰਜਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਅਮਰਪੁਰਾ ਬਸਤੀ ਰੋਡ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 3 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਜਸਵਿੰਦਰ ਸਿੰਘ ਵਾਸੀ ਨਰੂਆਣਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਬਠਿੰਡਾ ਦਿਹਾਤੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਸ਼ੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਫੋਟੋਆਂ ਸਾਂਝੀਆਂ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ
Ad Position 24