05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਖੁੰਬਾਂ ਦੀ ਕਾਸ਼ਤ ਕਰਨ ਸੰਬੰਧੀ ਸਿਖਲਾਈ ਕੋਰਸ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਬਠਿੰਡਾ, 1 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਿ੍ਸ਼ੀ ਵਿਗਿਆਨ ਕੇਂਦਰ, ਬਠਿੰਡਾ ਵਲੋਂ 'ਆਰੀਆ ਪ੍ਰੋਜੈਕਟ' ਤਹਿਤ ਖੁੰਬਾਂ ਦੀ ਕਾਸ਼ਤ ਸੰਬੰਧੀ ਇਕ ਵਿਸ਼ੇਸ਼ ਸਿਖਲਾਈ ਕੋਰਸ ਕਰਾਇਆ | ਇਸ ਕੋਰਸ ਦੌਰਾਨ ਨੌਜਵਾਨਾਂ ਤੇ ਕਿਸਾਨਾਂ 'ਚ ਮਸ਼ਰੂਮ ਕਾਸ਼ਤ ਪ੍ਰਤੀ ਵੱਡੀ ਰੁਚੀ ਦੇਖਣ ਨੂੰ ਮਿਲੀ, ਕਿਉਂਕਿ ਇਹ ਕਾਸ਼ਤ ਘੱਟ ਜਗ੍ਹਾ, ਘੱਟ ਪੂੰਜੀ ਤੇ ਘੱਟ ਸਮੇਂ ਵਿਚ ਵਧੀਆ ਆਮਦਨ ਦੇਣ ਦੀ ਸਮਰੱਥਾ ਰੱਖਦੀ ਹੈ | ਸਿਖਲਾਈ ਕੋਰਸ ਦੀ ਅਗਵਾਈ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਕਿ੍ਸ਼ੀ ਵਿਗਿਆਨ ਕੇਂਦਰ, ਬਠਿੰਡਾ ਤੇ ਡਾ. ਗੁਰਮੀਤ ਸਿੰਘ ਢਿੱਲੋਂ, ਪ੍ਰੋਫੈਸਰ (ਪਸਾਰ ਸਿੱਖਿਆ) ਵਲੋਂ ਕੀਤੀ ਗਈ | ਕੋਰਸ ਦੌਰਾਨ ਮਾਹਿਰ ਵਿਗਿਆਨੀਆਂ ਡਾ. ਚੇਤਕ ਬਿਸ਼ਨੋਈ, ਡਾ. ਤੇਜਪਾਲ ਸਿੰਘ ਸਰਾਂ, ਡਾ. ਸੁਖਜਿੰਦਰ ਸਿੰਘ ਅਤੇ ਡਾ. ਗੁਰਪ੍ਰੀਤ ਕੌਰ ਢਿੱਲੋਂ ਵਲੋਂ ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਨਾਲ ਜੁੜੀ ਤਕਨੀਕੀ ਜਾਣਕਾਰੀ ਦਿੱਤੀ ਗਈ | ਸਿਖਲਾਈ ਦੌਰਾਨ ਕੰਪੋਸਟ ਖਾਦ ਤਿਆਰ ਕਰਨ, ਖੁੰਬ ਬੈਗ ਭਰਨ, ਰੋਗ ਪ੍ਰਬੰਧਨ, ਤੁੜਾਈ, ਸਟੋਰੇਜ ਤੇ ਮਾਰਕੀਟਿੰਗ ਸੰਬੰਧੀ ਜਾਣਕਾਰੀ ਵੀ ਦਿੱਤੀ ਗਈ | ਇਸ ਮੌਕੇ ਸਿਖਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਰਾਹੀਂ ਆਮਦਨ ਦੇ ਸੰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਸੰਗਤਾਂ ਵਲੋਂ ਸ਼ਬਦ ਕੀਰਤਨ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਬਠਿੰਡਾ ਦਿਹਾਤੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਾ ਅਹੁਦਾ ਸੰਭਾਲਿਆ
Ad Position 24