ਬਠਿੰਡਾ, 1 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੀ ਸਰਕਾਰ ਨਿਰਪੱਖ ਪੱਤਰਕਾਰਾਂ ਤੇ ਸਮਾਜਿਕ ਕਾਰਕੁਨਾਂ ਦੀ ਆਵਾਜ਼ ਦਬਾਉਣ ਲਈ ਝੂਠੇ ਕੇਸ ਦਰਜ ਕਰ ਰਹੀ ਹੈ¢ ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਪ੍ਰਗਟ ਕੀਤੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਜੇਕਰ ਕੋਈ ਆਵਾਜ਼ ਉੱਠਦੀ ਹੈ ਤਾਂ ਉਸ ਨੂੰ ਦਬਾਉਣ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾਏ ਜਾ ਰਹੇ ਹਨ | ਅਜਿਹਾ ਜਬਰ 'ਆਪ' ਦੀ ਦਿੱਲੀ ਹਾਈਕਮਾਨ ਦੇ ਇਸ਼ਾਰਿਆਂ 'ਤੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸਲ ਵਿਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਇਹ ਅਹਿਸਾਸ ਹੋ ਚੁੱਕਾ ਹੈ ਕਿ ਉਨ੍ਹਾਂ ਦਾ ਅਸਲ ਚਿਹਰਾ ਪੰਜਾਬੀਆਂ ਅੱਗੇ ਬੇਨਕਾਬ ਹੋ ਗਿਆ ਹੈ, ਜਿਸ ਕਾਰਨ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਨੂੰ ਮੰੂਹ ਨਹੀਂ ਲਾਉਣਗੇ | ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਨਿਰਪੱਖ ਪੱਤਰਕਾਰਾਂ ਤੇ ਕਾਰਕੁਨਾਂ ਨਾਲ ਚਟਾਣ ਵਾਂਗ ਖੜ੍ਹਾ ਹੈ | ਉਨ੍ਹਾਂ ਮੰਗ ਕੀਤੀ ਕਿ ਪੱਤਰਕਾਰਾਂ ਤੇ ਸਮਾਜਿਕ ਕਾਰਕੁਨਾਂ ਖ਼ਿਲਾਫ਼ ਦਰਜ ਮਾਮਲੇ ਨੂੰ ਤੁਰੰਤ ਵਾਪਸ ਲਿਆ ਜਾਵੇ¢