05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਮਾਸਟਰ ਬਲਦੇਵ ਰਾਮ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਨਥਾਣਾ, 1 ਜਨਵਰੀ (ਗੁਰਦਰਸ਼ਨ ਲੁੱਧੜ)-ਪੰਜਾਬ ਪੈਨਸ਼ਨਰਜ ਐਸੋਸੀਏਸ਼ਨ ਬਲਾਕ ਨਥਾਣਾ ਇਕਾਈ ਦੇ ਜਨਰਲ ਸਕੱਤਰ ਤੇ ਸਾਹਿਤ ਸ਼ਾਸਤਰੀ ਮਾਸਟਰ ਬਲਦੇਵ ਰਾਮ ਦੇ ਦਿਹਾਂਤ 'ਤੇ ਵੱਖ-ਵੱਖ ਰਾਜਸੀ ਪਾਰਟੀਆਂ, ਮੁਲਾਜ਼ਮ ਟਰੇਡ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ ਸਾਹਿਤ ਸਭਾਵਾਂ ਅਤੇ ਪਿੰਡਾਂ ਦੇ ਪੰਚਾਂ-ਸਰਪੰਚਾਂ/ਨੰਬਰਦਾਰਾਂ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਨਾਮੀ ਕਹਾਣੀਕਾਰ ਤੇ ਪੰਜਾਬੀ ਟਿ੍ਬਿਊਨ ਦੇ ਸਾਬਕਾ ਸੰਪਾਦਕ ਗੁਰਬਚਨ ਸਿੰਘ ਭੁੱਲਰ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਆਗੂ ਜਸਪਾਲ ਮਾਨਖੇੜਾ, ਸਤਪਾਲ ਭੀਖੀ ਰਣਵੀਰ ਰਾਣਾ, ਡਾ. ਕੁਲਦੀਪ ਸਿੰਘ ਦੀਪ, ਕੁਮਾਰ ਜਗਦੇਵ, ਪੰਜਾਬੀ ਸਾਹਿਤ ਕਲਾ ਕੇਂਦਰ ਯੂ.ਕੇ.ਏਸ਼ੀਅਨ ਲਿਟਰੇਰੀ ਅਤੇ ਕਲਾ ਫੋਰਮ ਯੂ. ਕੇ. ਦੇ ਮੈਂਬਰਾਂ ਨੇ ਉਨ੍ਹਾਂ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਕ ਵੱਖਰੇ ਬਿਆਨ ਰਾਹੀਂ ਕਾਮਰੇਡ ਹਰਦੇਵ ਅਰਸ਼ੀ ਸਾਬਕਾ ਵਿਧਾਇਕ ਬੁਢਲਾਡਾ, ਅਜੀਤਇੰਦਰ ਸਿੰਘ ਮੋਫਰ ਸਾਬਕਾ ਵਿਧਾਇਕ ਸਰਦੂਲਗੜ੍ਹ, ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਸੁਖਦੇਵ ਸਿੰਘ ਸਿੱਧੂ, ਸੇਵਾਮੁਕਤ ਪਿ੍ੰਸੀਪਲ ਅਮਰਜੀਤ ਸਿੰਘ ਦਿਆਲਪੁਰਾ, ਪਿ੍ੰਸੀਪਲ ਲਖਵਿੰਦਰ ਕੌਰ ਨਥਾਣਾ, ਡਾ. ਬਾਬਰ ਫਰੀਦ ਸਿੰਘ ਲੈਕਚਰਾਰ ਪੂਹਲਾ, ਸਾਹਿਤਕਾਰ ਗਿਆਨੀ ਕੌਰ ਸਿੰਘ ਕੋਠਾ ਗੁਰੂ, ਪ੍ਰੇਮ ਸਿੰਘ ਕਲਿਆਣ, ਐਨ. ਆਰ. ਆਈ. ਰੋਮੀ ਸਿੱਧੂ, ਕਿ੍ਸ਼ਨ ਲਾਲ ਸ਼ਰਮਾ, ਸੁਰਜੀਤ ਸਿੰਘ ਸਿੱਧੂ, ਗੁਰਲਾਭ ਸਿੰਘ ਸਿੱਧੂ, ਜੱਗਰ ਸਿੰਘ 'ਚਾਚਾ', ਗੁਰਪ੍ਰੀਤ ਸਿੰਘ, ਪੰਜਾਬ ਨੰਬਰਦਾਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਮਾਲਵਾ, ਬੱਜੋਆਣਾ ਜੋਨ ਦੇ ਬਲਾਕ ਪੰਚਾਇਤ ਸੰਮਤੀ ਮੈਂਬਰ ਮੇਜਰ ਸਿੰਘ ਨੰਬਰਦਾਰ, ਗੁਰਦੀਪ ਸਿੰਘ, ਬੱਜੋਆਣਾ, ਫਾਰਮਾਸਿਸਟ ਐਸੋਸੀਏਸ਼ਨ ਦੇ ਆਗੂ ਸੁਖਮੰਦਰ ਸਿੰਘ ਸਿੱਧੂ ਰਣਜੀਤ ਸਿੰਘ ਗੰਗਾ, ਸਾਬਕਾ ਸਰਪੰਚ ਗੰਗਾ ਤਰਲੋਚਨ ਸਿੰਘ, ਸਾਬਕਾ ਸਰਪੰਚ ਨਥਾਣਾ ਦਰਸ਼ਨ ਸਿੰਘ ਅਤੇ ਰਾਜਵਿੰਦਰ ਕੌਰ ਨੇ ਉਨ੍ਹ੍ਹਾਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਸਟਰ ਹੋਰਾਂ ਦੀ ਹੈਸੀਅਤ ਸਰਕਾਰੀ ਨੌਕਰੀ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਵੀ ਇਕ ਚੱਲਦੀ ਫਿਰਦੀ ਸਿੱਖਿਆ ਸੰਸਥਾ ਤੋਂ ਘੱਟ ਨਹੀਂ ਸੀ ਅਤੇ ਉਨ੍ਹਾਂ ਦੇ ਅਕਾਲ ਚਲਾਣੇ ਉਪਰੰਤ ਨਥਾਣਾ ਖੇਤਰ ਵਿਚ ਵਿਰਾਸਤੀ ਜਾਣਕਾਰੀ ਦੇ ਇਕ ਸਰੋਤ ਅਲੋਪ ਵਰਗਾ ਖੱਪਾ ਪੈਦਾ ਹੋ ਚੁੱਕਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲੋ ਨੇ ਸਕੂਲੀ ਵਿਦਿਆਰਥੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਅਗਲੀ ਖ਼ਬਰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ 3.0 ਸਕੀਮ ਸ਼ੁਰੂ
Ad Position 24