07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸਮਾਜ ਸੇਵਕ ਲਾਲ ਚੰਦ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 03-01-2026

ਬਠਿੰਡਾ, 2 ਜਨਵਰੀ (ਅਵਤਾਰ ਸਿੰਘ ਕੈਂਥ)-ਬਠਿੰਡਾ ਜ਼ਿਲ੍ਹੇ ਦੇ ਪਿੰਡ 'ਚੁੱਘੇ-ਖੁਰਦ' ਨਿਵਾਸੀ, ਸਿਹਤ ਵਿਭਾਗ ਦੇ ਸੇਵਾ ਮੁਕਤ ਕਰਮਚਾਰੀ ਸਮਾਜ ਸੇਵਕ ਲਾਲ ਚੰਦ ਸਿੰਘ ਨੇ ਡਿਪਟੀ ਕਮਿਸ਼ਨਰ, ਬਠਿੰਡਾ ਨੂੰ ਮੰਗ-ਪੱਤਰ ਸੌਂਪ ਕੇ ਆਪਣੇ ਪਿੰਡ ਚੁੱਘੇ-ਖੁਰਦ ਵਿਖੇ ਟੀਕਾਕਰਨ ਚੇਤਨਾ ਵਿਹੜਾ/ਪਾਰਕ ਬਣਾਉਣ ਲਈ ਸਹਾਇਤਾ ਅਤੇ ਸਹਿਯੋਗ ਦੀ ਮੰਗ ਕੀਤੀ ਹੈ | ਡਿਪਟੀ ਕਮਿਸ਼ਨਰ ਨੂੰ ਸੌਂਪੇ ਮੰਗ-ਪੱਤਰ ਵਿਚ ਸਮਾਜ ਸੇਵਕ ਲਾਲ ਚੰਦ ਸਿੰਘ ਨੇ ਲਿਖਿਆ ਕਿ ਆਮ ਲੋਕਾਂ ਵਿਚ ਸਹੀ ਅਰਥਾਂ ਵਿਚ ਸਮੂਹਿਕ-ਰੂਪ ਵਿਚ ਬਾਲ ਸਿਹਤ ਸੰਬੰਧੀ ਜਾਗਰੂਕਤਾ ਪੈਦਾ ਕਰਕੇ ਹੀ ਟੀਕਾਕਰਨ-ਮਿਸ਼ਨ ਅਤੇ ਪਲਸ ਪੋਲੀਓ ਮੁਹਿੰਮ ਵਰਗੇ ਕੌਮੀ ਪ੍ਰੋਗਰਾਮਾਂ ਬਾਰੇ ਚੇਤਨਾ ਪੈਦਾ ਕੀਤੀ ਜਾ ਸਕਦੀ ਹੈ, ਜੋ ਕਿ ਅਜੋਕੇ ਯੁੱਗ, ਸਮੇਂ ਅਤੇ ਮਨੁੱਖੀ ਸਮਾਜ ਦੀ ਲੋੜ ਹੈ, ਤਾਂ ਜੋ ਕਿ ਸਾਡੀ ਇਸ ਧਰਤੀ 'ਤੇ ਸਹੀ ਅਰਥਾਂ ਵਿਚ ਤੰਦਰੁਸਤ ਮਨੁੱਖੀ ਸਮਾਜ ਦੀ ਸਿਰਜਣਾ ਹੋ ਸਕੇ | ਸਮਾਜ ਸੇਵਕ ਲਾਲ ਚੰਦ ਸਿੰਘ ਦਾ ਕਹਿਣਾ ਹੈ ਕਿ ਤੰਦਰੁਸਤ ਬੱਚੇ ਹੀ ਕਿਸੇ ਦੇਸ਼, ਕੌਮ ਅਤੇ ਸਮਾਜ ਦਾ ਵਡਮੁੱਲਾ ਸਰਮਾਇਆ ਹੀ ਨਹੀਂ ਹੁੰਦੇ, ਸਗੋਂ ਉੱਥੋਂ ਦੇ ਸਰਵਪੱਖੀ ਵਿਕਾਸ ਦਾ ਅਸਲ ਆਧਾਰ ਵੀ ਇਹੀ ਬੱਚੇ ਬਣਦੇ ਹਨ |

Ad Position 22
No active advertisement
ਪਿਛਲੀ ਖ਼ਬਰ ਰੇਲਵੇ ਲਾਈਨ ਪਾਰ ਕਰਦੇ ਸਮੇਂ ਨੌਜਵਾਨ ਹੋਇਆ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਕੜਾਕੇ ਦੀ ਠੰਢ ਨਾਲ ਜਨਜੀਵਨ ਪ੍ਰਭਾਵਿਤ ਲੋਕ ਘਰਾਂ 'ਚ ਕੈਦ <br/>
Ad Position 24