07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਰੇਲਵੇ ਲਾਈਨ ਪਾਰ ਕਰਦੇ ਸਮੇਂ ਨੌਜਵਾਨ ਹੋਇਆ ਗੰਭੀਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 03-01-2026
ਬਠਿੰਡਾ, 2 ਜਨਵਰੀ (ਅਵਤਾਰ ਸਿੰਘ ਕੈਂਥ)-ਸਥਾਨਕ ਅਮਰਪੁਰਾ ਬਸਤੀ ਪੁਲ ਦੇ ਨੇੜੇ, ਇਕ ਨੌਜਵਾਨ ਰੇਲਵੇ ਲਾਈਨ ਪਾਰ ਕਰਨ ਮੌਕੇ ਗੰਭੀਰ ਜ਼ਖਮੀ ਹੋ ਗਿਆ | ਸਹਾਰਾ ਮੁੱਖ ਦਫ਼ਤਰ 'ਤੇ ਇਹ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ, ਵਿੱਕੀ ਕੁਮਾਰ, ਗੌਤਮ ਗੋਇਲ ਐਬੂਲੈਂਸ ਟੀਮ ਸਮੇਤ ਘਟਨਾ ਸਥਾਨ ਮੌਕੇ 'ਤੇ ਪਹੁੰਚੀ | ਸਹਾਰਾ ਟੀਮ ਨੇ ਗੰਭੀਰ ਜ਼ਖਮੀ ਹਾਲਤ ਵਿਚ ਖ਼ੂਨ ਨਾਲ ਲੱਥਪੱਥ ਨੌਜਵਾਨ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ | ਡਾਕਟਰ ਨੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ | ਨੌਜਵਾਨ ਦੀ ਪਹਿਚਾਣ ਗੋਰਾ ਪੁੱਤਰ ਕਾਕਾ ਸਿੰਘ, ਵਾਸੀ ਨਰੂਆਣਾ ਰੋਡ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਨਵਜੰਮੇ ਬੱਚੇ ਦੀ ਲਾਸ਼ ਰੇਲਵੇ ਲਾਈਨਾਂ 'ਤੇ ਮਿਲੀ <br/> ਅਗਲੀ ਖ਼ਬਰ ਸਮਾਜ ਸੇਵਕ ਲਾਲ ਚੰਦ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ-ਪੱਤਰ <br/>
Ad Position 24