ਬਠਿੰਡਾ, 2 ਜਨਵਰੀ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜਿਸ ਪਾਸੋਂ 5.76 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਇਕਬਾਲ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਥਰਮਲ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਗੁਰੂ ਨਾਨਕ ਨਗਰ ਬਠਿੰਡਾ ਤੋਂ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 5.76 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮਾਨਵ ਵਾਸੀ ਬਠਿੰਡਾ ਵਜੋਂ ਹੋਈ ਹੈ, ਜਿਸ 'ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |