ਭਗਤਾ ਭਾਈਕਾ, 2 ਜਨਵਰੀ (ਸੁਖਪਾਲ ਸਿੰਘ ਸੋਨੀ)- ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਮ ਆਦਮੀ ਪਾਰਟੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਮਿਹਨਤੀ ਅਤੇ ਯੋਗ ਆਗੂਆਂ ਨੂੰ ਨਵੀਆਂ ਜਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ¢ ਇਸੇ ਹੀ ਲੜੀ ਦੇ ਤਹਿਤ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਪਿੰਡ ਭੋਡੀਪੁਰਾ ਦੇ ਨÏਜਵਾਨ ਸਰਪੰਚ ਹਰਪ੍ਰੀਤ ਸਿੰਘ ਸਿੱਧੂ ਨੂੰ ਯੂਥ ਵਿੰਗ ਦਾ ਬਲਾਕ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ¢ ਨÏਜਵਾਨ ਦੀ ਨਿਯੁਕਤੀ ਨੂੰ ਲੈ ਕੇ ਇਲਾਕੇ ਦੇ ਆਪ ਸਮਰਥਕਾਂ 'ਚ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ¢ ਯੂਥ ਵਿੰਗ ਦੇ ਬਲਾਕ ਕੁਆਰਡੀਨੇਟਰ ਨÏਜਵਾਨ ਸਰਪੰਚ ਹਰਪ੍ਰੀਤ ਸਿੰਘ ਸਿੱਧੂ ਨੇ ਗੱਲਬਾਤ ਕਰਦੇ ਹੋਏ ਆਪ ਹਾਈਕਮਾਂਡ, ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ¢ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸÏਾਪੀ ਗਈ ਹੈ, ਉਸ ਨੰੂ ਉਹ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ¢ ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਹ ਇਲਾਕੇ ਅੰਦਰ ਆਪ ਦੀ ਮਜ਼ਬੂਤੀ ਲਈ ਅਣਥੱਕ ਮਿਹਨਤ ਕਰਨਗੇ¢ ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਵੱਡੀ ਪੱਧਰ 'ਤੇ ਨÏਜਵਾਨਾਂ ਨੂੰ ਆਪ ਦੀ ਵਿਚਾਰਧਾਰਾ ਨਾਲ ਜੋੜਨ ਦੀ ਜਲਦੀ ਪ੍ਰਕ੍ਰਿਆ ਅਰੰਭ ਕੀਤੀ ਜਾਵੇਗੀ¢