07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਡੀ.ਟੀ.ਐਫ. ਵਲੋਂ ਪੱਤਰਕਾਰਾਂ ਅਤੇ ਆਰ.ਟੀ.ਆਈ. ਕਾਰਕੁੰਨਾਂ 'ਤੇ ਕੇਸ ਦਰਜ ਕਰਨ ਦੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 03-01-2026
ਬਠਿੰਡਾ, 2 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਠਿੰਡਾ ਨੇ ਮੁੱਖ ਮੰਤਰੀ ਦੇ ਜਪਾਨ ਦੌਰੇ ਦੌਰਾਨ ਪੰਜਾਬ ਵਿਚ ਉਨ੍ਹਾਂ ਦੇ ਹੈਲੀਕਾਪਟਰ ਦੀ ਹੋ ਰਹੀ ਵਰਤੋਂ ਨੂੰ ਲੈ ਕੇ ਸਵਾਲ ਪੁੱਛਣ ਵਾਲੇ ਪੱਤਰਕਾਰਾਂ ਅਤੇ ਆਰ.ਟੀ.ਆਈ. ਕਾਰਕੁੰਨਾਂ 'ਤੇ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਹੈ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਬਲਜਿੰਦਰ ਸਿੰਘ ਤੇ ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਇਹ ਕੇਸ ਦਰਜ਼ ਕਰਨਾ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ 'ਤੇ ਹਮਲਾ, ਜਿਸ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ | ਆਗੂਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਵਿਚ ਡੱਕਣ ਦੀ ਵੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ |ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਕਾਸ ਗਰਗ, ਵਿੱਤ ਸਕੱਤਰ ਅਨਿਲ ਭੱਟ, ਜਥੇਬੰਦਕ ਸਕੱਤਰ ਕੁਲਵਿੰਦਰ ਵਿਰਕ ਅਤੇ ਪੈੱ੍ਰਸ ਸਕੱਤਰ ਗੁਰਪ੍ਰੀਤ ਸਿੰਘ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਆਪ ਦੀ ਸਰਕਾਰ ਬਣਨ ਤੋਂ ਪਹਿਲਾਂ ਜਨਤਕ ਰੈਲੀਆਂ 'ਚ ਬੋਲਦੇ ਸਮੇਂ ਲੋਕਾਂ ਨੂੰ ਸਰਕਾਰਾਂ ਅਤੇ ਲੀਡਰਾਂ ਤੋਂ ਸਵਾਲ ਪੁੱਛਣ ਬਾਰੇ ਕਹਿੰਦੇ ਹੁੰਦੇ ਸਨ, ਪਰ ਹੁਣ ਸਰਕਾਰ ਬਣਨ 'ਤੇ ਜੇਕਰ ਉਨ੍ਹਾਂ 'ਤੇ ਕੋਈ ਸਵਾਲ ਕਰਦਾ ਹੈ ਤਾਂ ਉਸ ਉੱਪਰ ਕੇਸ ਪਾ ਦਿੱਤਾ ਜਾਂਦਾ ਹੈ, ਜੋ ਮੁੱਖ ਮੰਤਰੀ ਦੀ ਕਹਿਣੀ ਅਤੇ ਕਰਨੀ 'ਚ ਫ਼ਰਕ ਨੂੰ ਜਨਤਕ ਕਰਦਾ ਹੈ | ਬਲਾਕ ਪ੍ਰਧਾਨ ਰਾਜਵਿੰਦਰ ਜਲਾਲ, ਭੁਪਿੰਦਰ ਸਿੰਘ ਮਾਈਸਰਖਾਨਾ, ਭੋਲਾ ਰਾਮ, ਬਲਕਰਨ ਕੋਟਸ਼ਮੀਰ ਅਤੇ ਅਸ਼ਵਨੀ ਡੱਬਵਾਲੀ ਨੇ ਮੰਗ ਕੀਤੀ ਕਿ ਪੱਤਰਕਾਰਾਂ, ਸਮਾਜਿਕ ਕਾਰਕੁਨਾਂ ਅਤੇ ਜਥੇਬੰਦਕ ਆਗੂਆਂ ਉੱਪਰ ਪਾਏ ਕੇਸ ਤਰੰਤ ਵਾਪਸ ਲਏ ਜਾਣ ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਸਰਕਾਰ ਨੂੰ ਲੋਕਾਂ ਦੇ ਵੱਡੇ ਰੋਹ ਦਾ ਸਾਹਮਣਾ ਕਰਨਾ ਪੈ ਸਕਦਾ |

Ad Position 22
No active advertisement
ਪਿਛਲੀ ਖ਼ਬਰ ਗੁਲਾਬਗੜ੍ਹ ਦੀ ਪੰਚਾਇਤ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜ <br/> ਅਗਲੀ ਖ਼ਬਰ ਪੱਤਰਕਾਰਾਂ 'ਤੇ ਪਰਚਾ ਦਰਜ ਕਰਨ ਦੀ ਕੀਤੀ ਨਿਖੇਧੀ <br/>
Ad Position 24