ਰਾਮਾਂ ਮੰਡੀ, 2 ਜਨਵਰੀ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਬੇਅੰਤ ਸਿੰਘ ਦੀ ਅਗਵਾਈ ਹੇਠ ਏਐਸਆਈ ਪ੍ਰਕਾਸ਼ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਬੀਤੇ ਦਿਨ ਸਥਾਨਕ ਸ਼ਹਿਰ ਵਿਚੋਂ ਗਗਨਦੀਪ ਸਿੰਘ ਵਾਸੀ ਰਾਮਾਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 06 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਥਾਣਾ ਮੁਖੀ ਬੇਅੰਤ ਸਿੰਘ ਨੇ ਦੱਸਿਆ ਕਿ ਉਕਤ ਗਗਨਦੀਪ ਸਿੰਘ ਵਿਰੁੱਧ ਰਾਮਾਂ ਥਾਣੇ ਵਿਚ ਐਨ ਡੀ ਪੀ ਐਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ |