08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਤਲਵੰਡੀ ਸਾਬੋ ਦੇ ਪਿੰਡਾਂ ਵਿਚ ਕੱਢਿਆ ਮੋਟਰ-ਸਾਈਕਲ ਮਾਰਚ <br/>

Ad Position 21
No active advertisement
ਅਜੀਤ ਡੈਸਕ 03-01-2026
ਤਲਵੰਡੀ ਸਾਬੋ, 2 ਜਨਵਰੀ (ਰਣਜੀਤ ਸਿੰਘ ਰਾਜੂ)- ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਸੱਦੇ ਤਹਿਤ ਅੱਜ ਬਲਾਕ ਤਲਵੰਡੀ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਠੇਕਾ ਕਾਮੇ, ਸੰਯੁਕਤ ਮੋਰਚੇ ਦੀਆਂ ਕਿਸਾਨ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਮੋਟਰ-ਸਾਈਕਲ ਮਾਰਚ ਕੱਢ ਕੇ ਕੇਂਦਰ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਹੋਰ ਕਿਰਤੀ ਵਰਗ ਦੇ ਲੋਕਾਂ ਉੁੱਪਰ ਵੱਖ-ਵੱਖ ਕਾਨੂੰਨਾਂ 'ਚ ਸੋਧਾਂ ਕਰਕੇ ਕੀਤੇ ਜਾ ਰਹੇ ਹਮਲਿਆਂ, ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿਲ 2025, ਮਨਰੇਗਾ 'ਚ ਤਬਦੀਲੀ ਆਦਿ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਵੇਚੀਆਂ ਜਾ ਰਹੀਆਂ ਸਰਕਾਰੀ ਜ਼ਮੀਨਾਂ ਵਿਰੁੱਧ ਜਨਤਕ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਲੋਕਾਂ ਨੂੰ ਲਾਮਬੰਦ ਹੋ ਕੇ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ ਗਿਆ | ਮੋਟਰ-ਸਾਈਕਲ ਮਾਰਚ ਰਾਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਟੀ ਐਸ ਯੂ ਦੇ ਸਰਕਲ ਸਕੱਤਰ ਬੇਅੰਤ ਸਿੰਘ, ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਰਘੁਵੀਰ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਤੋਂ ਭੋਲਾ ਰਾਮ ਨੇ ਲੋਕਾਂ ਨੂੰ ਦੱਸਿਆ ਕਿ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਨੀਤੀ ਰੱਦ ਕਰਾਉਣ ਸਮੇਤ ਹੋਰ ਮੰਗਾਂ ਲਈ 16 ਜਨਵਰੀ ਨੂੰ ਡੀ.ਸੀ ਦਫ਼ਤਰਾਂ ਅੱਗੇ ਧਰਨੇ ਦੇ ਕੇ ਵੱਡੇ ਰੋਸ ਮਾਰਚ ਕੀਤੇ ਜਾਣਗੇ | ਉਨ੍ਹਾਂ ਨੇ ਸਮੂਹ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਧਰਨਿਆਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ | ਅੱਜ ਦੇ ਮੋਟਰ-ਸਾਈਕਲ ਮਾਰਚ ਵਿਚ ਭਾਕਿਯੂ ਏਕਤਾ ਉਗਰਾਹਾਂ ਬਲਾਕ ਤਲਵੰਡੀ ਸਾਬੋ ਦੇ ਆਗੂ ਬਿੰਦਰ ਜੋਗੇਵਾਲਾ, ਕਾਲਾ ਚੱਠੇਵਾਲਾ, ਰਣਜੋਧ ਸਿੰਘ ਮਾਹੀਨੰਗਲ, ਕਲੱਤਰ ਕਲਾਲਵਾਲਾ ਤੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਮੁੱਖ ਖ਼ਜ਼ਾਨਚੀ ਜਸਵਿੰਦਰ ਸਿੰਘ ਤੋਂ ਇਲਾਵਾ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ, ਹਲਕਾ ਮੌੜ ਦੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਪੱਤਰਕਾਰਾਂ ਦੀ ਹਮਾਇਤ ਵਿਚ ਆਇਆ ਸ਼੍ਰੋਮਣੀ ਅਕਾਲੀ ਦਲ <br/>
Ad Position 24