19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਭਗਵੰਤ ਮਾਨ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਵਜੋਂ ਫੇਲ੍ਹ- ਹਰਸਿਮਰਤ ਕੌਰ ਬਾਦਲ

Ad Position 21
No active advertisement
ਅਜੀਤ ਡੈਸਕ 06-01-2026
ਬਠਿੰਡਾ, 5 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀਨੀਅਰ ਅਕਾਲੀ ਆਗੂ ਅਤੇ ਬਠਿੰਡਾ ਦੇ ਐਮ.ਪੀ. ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੋਵਾਂ ਵਜੋਂ ਫੇਲ੍ਹ ਸਾਬਤ ਹੋਏ ਹਨ ਤੇ ਉਨ੍ਹਾਂ ਨੂੰ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ | ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਭਗਵੰਤ ਮਾਨ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ ਹੈ | ਗੈਂਗਸਟਰ ਮਨਮਰਜ਼ੀ ਨਾਲ ਕੰਮ ਕਰ ਰਹੇ ਹਨ ਅਤੇ ਆਪਣੀ ਮਰਜ਼ੀ ਮੁਤਾਬਕ ਲੋਕਾਂ ਤੋਂ ਫਿਰੌਤੀਆਂ ਵਸੂਲ ਰਹੇ ਹਨ ਤੇ ਕਤਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਰੋਜ਼ਾਨਾ ਹੀ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਤੇ ਹਾਲ ਹੀ ਵਿਚ ਅੰਮਿ੍ਤਸਰ ਵਿਚ ਵਿਆਹ ਪਾਰਟੀ ਵਿਚ ਇਕ ਪਿੰਡ ਦੇ ਸਰਪੰਚ ਦਾ ਕਤਲ ਹੋਇਆ ਹੈ ਤੇ ਕਪੂਰਥਲਾ ਵਿਚ ਇਕ ਐਨ.ਆਰ.ਆਈ ਮਹਿਲਾ ਤੇ ਮੋਗਾ ਵਿਚ ਪੰਚਾਇਤ ਮੈਂਬਰ ਦਾ ਕਤਲ ਹੋਇਆ ਹੈ¢ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕਿਹਾ ਕਿ ਮੁੱਖ ਮੰਤਰੀ ਨੇ ਸੂਬਾ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਗਰੋਹ ਹਵਾਲੇ ਕਰ ਦਿੱਤਾ ਹੈ, ਜੋ ਦੋਵੇਂ ਹੱਥਾਂ ਨਾਲ ਸੂਬੇ ਅਤੇ ਇਨ੍ਹਾਂ ਦੇ ਸਰੋਤਾਂ ਨੂੰ ਲੁੱਟ ਰਹੇ ਹਨ¢ ਉਨ੍ਹਾਂ ਕਿਹਾ ਕਿ ਸੂਬੇ ਦੀਆਂ ਜਾਇਦਾਦਾਂ ਆਮ ਆਦਮੀ ਪਾਰਟੀ ਦੇ ਸੂਬੇ ਵਿਚ ਚੋਣ ਪ੍ਰਚਾਰ ਵਾਸਤੇ ਵੇਚੀਆਂ ਜਾ ਰਹੀਆਂ ਹਨ¢ਉਨ੍ਹਾਂ ਕੁਝ ਪੱਤਰਕਾਰਾਂ ਖਿਲਾਫ਼ ਦਰਜ ਹੋਏ ਕੇਸ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਕਦੇ ਵੀ ਪੱਤਰਕਾਰਾਂ ਨੂੰ ਇਸ ਤਰੀਕੇ ਨਿਸ਼ਾਨਾ ਨਹੀਂ ਬਣਾਇਆ ਗਿਆ¢ ਅਸਲੀਅਤ ਇਹ ਹੈ ਕਿ ਸਰਕਾਰ ਮੀਡੀਆ ਦੀ ਆਜ਼ਾਦੀ ਨੂੰ ਕੁਚਲਣਾ ਚਾਹੁੰਦੀ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਸਨੂੰ ਸਮਝ ਆ ਗਈ ਹੈ ਕਿ ਉਸਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਰਹੀ ਹੈ ਅਤੇ ਇਸਨੂੰ 2027 ਵਿਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ¢ ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਬਠਿੰਡਾ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਬਠਿੰਡਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਆਦਿ ਸਮੇਤ ਹੋਰ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਠੰਢ ਕਾਰਨ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਟੈਕਨੀਕਲ ਸਰਵਿਸ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24