19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਜੰਬਰ ਬਸਤੀ ਜ਼ੋਨ ਤੋਂ ਜਿੱਤੇ ਬਲਾਕ ਸੰਮਤੀ ਮੈਂਬਰ ਗੁਰਦਿੱਤ ਸਿੰਘ ਦਾ ਹਰਸਿਮਰਤ ਕੌਰ ਬਾਦਲ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 06-01-2026

ਤਲਵੰਡੀ ਸਾਬੋ, 5 ਜਨਵਰੀ (ਰਾਜੂ)- ਪਿਛਲੇ ਦਿਨਾਂ 'ਚ ਮੁਕੰਮਲ ਹੋਈਆਂ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਮੁਤਾਬਿਕ ਬਲਾਕ ਸੰਮਤੀ ਮੈਂਬਰ ਬਣੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਗੁਰਦਿੱਤ ਸਿੰਘ (ਬੂਟਾ ਮੈਂਬਰ) ਦਾ ਅੱਜ ਬਠਿੰਡਾ ਦੇ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਵਲੋਂ ਸਨਮਾਨ ਕੀਤਾ ਗਿਆ | ਜਾਰੀ ਪ੍ਰੈੱਸ ਬਿਆਨ ਰਾਹੀਂ ਅਕਾਲੀ ਦਲ ਦੀ ਮੀਡੀਆ ਟੀਮ ਨੇ ਦੱਸਿਆ ਕਿ ਬਠਿੰਡਾ ਦੇ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਅਕਾਲੀ ਦਲ ਦੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦੇ ਸਨਮਾਨ ਸਮਾਰੋਹ ਮੌਕੇ ਬਲਾਕ ਸੰਮਤੀ ਜ਼ੋਨ ਜੰਬਰ ਬਸਤੀ ਤੋਂ ਸ਼ਾਨਦਾਰ ਜਿੱਤ ਹਾਸਿਲ ਕਰਨ ਵਾਲੇ ਗੁਰਦਿੱਤ ਸਿੰਘ ਨੂੰ ਬੀਬਾ ਬਾਦਲ ਨੇ ਵਧਾਈ ਦਿੰਦਿਆਂ ਉਨ੍ਹਾਂ ਦੀ ਜਿੱਤ ਨੂੰ ਸਮੁੱਚੇ ਅਵਾਮ ਦੀ ਜਿੱਤ ਕਰਾਰ ਦਿੱਤਾ | ਇੱਥੇ ਦੱਸਣਾ ਬਣਦਾ ਹੈ ਕਿ ਹਲਕਾ ਤਲਵੰਡੀ ਸਾਬੋ ਅੰਦਰ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਚੋਣਾਂ ਦੌਰਾਨ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅਕਾਲੀ ਉਮੀਦਵਾਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 10 ਸੀਟਾਂ ਹਾਸਲ ਕੀਤੀਆਂ ਹਨ ਅਤੇ ਜੰਬਰ ਬਸਤੀ ਦੀ ਜਿੱਤ ਪਾਰਟੀ ਲਈ ਸਭ ਤੋਂ ਅਹਿਮ ਜਿੱਤ ਮੰਨੀ ਜਾਂਦੀ ਹੈ | ਉਕਤ ਮੌਕੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਅਕਾਲੀ ਦਲ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਜ਼ੈਲਦਾਰ ਵੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਰਾਮਪੁਰਾ ਫੂਲ 'ਚ ਸੈਰ ਕਰਨ ਗਏ ਵਿਅਕਤੀ ਨੂੰ ਅਗਵਾ ਕਰਕੇ ਲੁੱਟਣ ਵਾਲਾ ਗਰੋਹ ਕਾਬੂ ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸੀਯੂਈਟੀ (ਪੀਜੀ)-2026 ਦੇ ਮਾਧਿਅਮ ਰਾਹੀਂ 50 ਪੋਸਟ ਗ੍ਰੈਜੂਏਟ ਪ੍ਰੋਗਰਾਮਾਂ ਵਿਚ ਦਾ...
Ad Position 24