19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 'ਚੋਂ ਓਵਰਆਲ ਪੰਜਵਾਂ ਸਥਾਨ ਹਾਸਲ ਕੀਤਾ

Ad Position 21
No active advertisement
ਅਜੀਤ ਡੈਸਕ 06-01-2026

ਤਗਮਾ ਜੇਤੂ ਖਿਡਾਰੀਆਂ ਨੂੰ ਨਕਦ ਪ੍ਰੋਤਸਾਹਨ ਮਿਲੇਗਾ- ਗੁਰਲਾਭ ਸਿੰਘ ਸਿੱਧੂ
ਤਲਵੰਡੀ ਸਾਬੋ, 5 ਜਨਵਰੀ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਭਾਰਤ ਸਰਕਾਰ ਦੇ ਖੇਡ ਮੰਤਰਾਲਾ ਤੇ ਖੇਡ ਅਥਾਰਟੀ ਆਫ਼ ਇੰਡੀਆ ਵਲੋਂ ਰਾਜਸਥਾਨ ਦੇ ਜੈਪੁਰ, ਅਜਮੇਰ, ਉਦੈਪੁਰ, ਜੋਧਪੁਰ, ਕੋਟਾ ਅਤੇ ਭਰਤਪੁਰ ਵਿਖੇ ਆਯੋਜਿਤ ਕੀਤੀਆਂ ਗਈਆਂ | ਇਸ ਮੌਕੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਤੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਨੇ ਡਾਇਰੈਕਟਰ ਸਪੋਰਟਸ, ਖੇਡ ਅਧਿਕਾਰੀਆਂ, ਕੋਚ ਸਾਹਿਬਾਨਾਂ ਅਤੇ ਖਿਡਾਰੀਆਂ ਦੀ ਪ੍ਰਾਪਤੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਾਲ 2026 ਵਿਚ ਹੋਣ ਵਾਲੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਵਿਚ 'ਵਰਸਿਟੀ ਜੀ.ਕੇ.ਯੂ. ਦੇ ਤਗਮਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਨਾਲ ਸਨਮਾਨਿਤ ਕਰੇਗੀ¢ ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਅਤੇ ਪਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਕਿਹਾ ਕਿ ਭਵਿੱਖ ਵਿਚ ਇਹ ਖਿਡਾਰੀ ਅੰਤਰ-ਰਾਸ਼ਟਰੀ ਅਤੇ ਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਮ ਰੌਸ਼ਨ ਕਰਨਗੇ¢ ਨਤੀਜਿਆਂ ਬਾਰੇ ਡਾਇਰੈਕਟਰ ਸਪੋਰਟਸ ਡਾ. ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਖੇਲੋ ਇੰਡੀਆ 'ਵਰਸਿਟੀ ਖੇਡਾਂ ਵਿਚ ਭਾਰਤ ਦੀਆਂ 230 ਤੋਂ ਵੱਧ ਯੂਨੀਵਰਸਿਟੀਆਂ ਦੇ ਲਗਭਗ 5000 ਖਿਡਾਰੀਆਂ ਨੇ 23 ਖੇਡਾਂ ਵਿਚ ਹਿੱਸਾ ਲਿਆ¢ ਗੁਰੂ ਕਾਸ਼ੀ ਯੂਨੀਵਰਸਿਟੀ ਨੇ 48 ਤਗਮਿਆਂ ਨਾਲ ਪੰਜਵਾਂ ਸਥਾਨ ਹਾਸਲ ਕੀਤਾ¢ ਯੂਨੀਵਰਸਿਟੀ ਨੇ ਬਾਕਸਿੰਗ ਵਿਚ 5, ਕੈਨੋਅ ਅਤੇ ਕਾਯਾਕਿੰਗ ਵਿਚ 3, ਅਥਲੈਟਿਕਸ ਵਿਚ 2, ਕੁਸ਼ਤੀ ਵਿਚ 2, ਤਲਵਾਰਬਾਜ਼ੀ ਵਿਚ 2 ਤੇ ਵੇਟ ਲਿਫ਼ਟਿੰਗ ਵਿਚ 1 ਸੋਨ ਤਗਮੇ ਨਾਲ ਕੁਲ 15 ਸੋਨ ਤਗਮੇ ਯੂਨੀਵਰਸਿਟੀ ਦੀ ਝੋਲੀ ਪਾਏ¢ ਯੂਨੀਵਰਸਿਟੀ ਵਲੋਂ 15 ਚਾਂਦੀ ਅਤੇ 18 ਕਾਂਸੇ ਦੇ ਤਗਮੇ ਵੀ ਜਿੱਤੇ ਗਏ¢

Ad Position 22
No active advertisement
ਪਿਛਲੀ ਖ਼ਬਰ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿਸ਼ਵ ਭਰ 'ਚ ਇਕ ਨਿਵੇਕਲੀ ਪਹਿਲਕਦਮੀ ਹਰੇਕ ਵਿਅਕਤੀ ਇਸ ਯੋਜਨਾ ਦਾ ਲਾਭ ਪ੍ਰਾਪਤ ਕਰੇ... ਅਗਲੀ ਖ਼ਬਰ ਰਾਮਪੁਰਾ ਫੂਲ 'ਚ ਸੈਰ ਕਰਨ ਗਏ ਵਿਅਕਤੀ ਨੂੰ ਅਗਵਾ ਕਰਕੇ ਲੁੱਟਣ ਵਾਲਾ ਗਰੋਹ ਕਾਬੂ
Ad Position 24