19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 06-01-2026

ਬਠਿੰਡਾ, 5 ਜਨਵਰੀ (ਅਵਤਾਰ ਸਿੰਘ ਕੈਂਥ)- ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੰਸਦਾਨੀ ਉੱਚ ਦੇ ਪੀਰ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ 359ਵੇਂ ਪ੍ਰਕਾਸ਼ ਪੁਰਬ ਦੇ ਸਬੰਧਿਤ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ, ਨਵਜੋਤ ਸਿੰਘ ਗਲਾਬਗੜ੍ਹ, ਭਾਈ ਗੁਰਵੰਤ ਸਿੰਘ ਦੇ ਜਥੇ ਅਤੇ ਭਾਈ ਕੁਲਦੀਪ ਸਿੰਘ ਫੱਗੂ ਵਲੋਂ ਸ੍ਰੀ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਵੀਰ ਰੱਸ ਵਾਰਾਂ ਅਤੇ ਸ਼ਬਦ ਗੁਰਬਾਣੀ ਦੇ ਕੀਰਤਨ ਗਾਇਣ ਕੀਤੇ ਗਏ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੂਬੇਦਾਰ ਜਗਰਾਜ ਸਿੰਘ, ਸਰਪ੍ਰਸਤ ਆਤਮਾ ਸਿੰਘ ਚਹਿਲ, ਸਕੱਤਰ ਬਿਕਰਮ ਸਿੰਘ ਧਿੰਗੜ, ਸੁਖਦੇਵ ਸਿੰਘ ਮਾਹੀਨੰਗਲ, ਸੋਹਣ ਸਿੰਘ ਜਵੰਧਾ, ਖੁਸ਼ਪ੍ਰੀਤ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ ਕਰਦਿਆਂ ਸਾਹਿਬ ਏ ਕਮਾਲ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਗਈ | ਸਮਾਗਮ ਦੇ ਅੰਤ 'ਚ ਮੁੱਖ ਗ੍ਰੰਥੀ ਭਾਈ ਨਵਜੋਤ ਸਿੰਘ ਗੁਲਾਬਗੜ੍ਹ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ |
ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ:, ਬੀਬੀਆਂ ਦੀ ਸੁਖਮਨੀ ਸੁਸਾਇਟੀ, ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਵਸ ਮਨਾਇਆ ਗਿਆ | ਸ੍ਰੀ ਸੁਖਮਨੀ ਦੇ ਪਾਠ ਸੰਗਤੀ ਰੂਪ 'ਚ ਕਰਨ ਉਪਰੰਤ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ, ਭਾਈ ਮਨੀ ਸਿੰਘ ਅਤੇ ਤਬਲਾ ਵਾਦਕ ਭਾਈ ਮਨਜੋਤ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਨੇ ਸ਼ਬਦ ਗੁਰਬਾਣੀ ਸ੍ਰੀ ਗੁਰੂ ਗੋਬਿੰਦ ਜੀ ਦੀ ਜੀਵਨੀ, ਸਿੱਖ ਇਤਿਹਾਸ 'ਤੇ ਚਾਨਣਾ ਪਾਇਆ | ਪ੍ਰਬੰਧਕਾਂ ਵਲੋਂ ਆਏ ਪੰਥਕ ਪ੍ਰਚਾਰਕਾਂ ਦਾ ਗੁਰੂ ਦੀ ਬਖ਼ਸ਼ ਸਿਰੋਪਾਉ ਭੇਟ ਕਰਕੇ ਸਨਮਾਨ ਕੀਤਾ ਗਿਆ | ਅੰਤ ਵਿਚ ਗੁਰੂ ਕਾ ਲੰਗਰ ਅਤੱੁਟ ਵਰਤਾਇਆ ਗਿਆ | ਸਮਾਗਮ ਦੀ ਸੇਵਾ ਸਵ: ਭਾਈ ਅਮਰੀਕ ਸਿੰਘ ਰੂਬਲ ਟੈਕਸਟਾਇਲਜ਼ ਦੇ ਪਰਿਵਾਰ ਵਲੋਂ ਕੀਤੀ ਗਈ | ਸਰਬੱਤ ਦੇ ਭਲੇ ਲਈ ਅਰਦਾਸ ਭਾਈ ਮਨਜੋਤ ਸਿੰਘ ਵਲੋਂ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿਸ਼ਵ ਭਰ 'ਚ ਇਕ ਨਿਵੇਕਲੀ ਪਹਿਲਕਦਮੀ ਹਰੇਕ ਵਿਅਕਤੀ ਇਸ ਯੋਜਨਾ ਦਾ ਲਾਭ ਪ੍ਰਾਪਤ ਕਰੇ...
Ad Position 24