19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 06-01-2026

ਚਾਉਕੇ, 5 ਜਨਵਰੀ (ਮਨਜੀਤ ਸਿੰਘ ਘੜੈਲੀ)-ਪਿੰਡ ਬੱਲੋ੍ਹ ਵਿਖੇ ਗੁਰਦੁਆਰਾ ਸ੍ਰੀ ਆਕਾਲਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਬੱਲੋ੍ਹ-ਬਦਿਆਲਾ ਦੇ ਪਿ੍ੰਸੀਪਲ ਰਣਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੱਤਕਾ ਇੰਚਾਰਜ ਮੈਡਮ ਪਰਮਜੀਤ ਕੌਰ ਦੀ ਅਗਵਾਈ 'ਚ ਵਿਦਿਆਰਥੀਆਂ ਦੁਆਰਾ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ ਗਈ | ਜਿਸ ਵਿਚ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ, ਕਵੀਸ਼ਰੀ ਗਾਇਣ ਕੀਤਾ ਗਿਆ ਅਤੇ ਗੱਤਕੇ ਦੇ ਜੌਹਰ ਵੀ ਦਿਖਾਏ ਗਏ | ਪਿੰਡ ਵਿਚ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਸਮੇਂ ਮੈਡਮ ਮਨਪ੍ਰੀਤ ਕੌਰ, ਮੈਡਮ ਮਨਦੀਪ ਕੌਰ, ਡੀ.ਪੀ.ਈ ਮਨਦੀਪ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਆਦਿ ਹੋਰ ਪਤਵੰਤੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ <br/>
Ad Position 24