19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਮਾਮਲੇ 'ਚ ਨਾਮਾਲੂਮ 'ਤੇ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 06-01-2026
ਬਠਿੰਡਾ, 5 ਜਨਵਰੀ (ਵੀਰਪਾਲ ਸਿੰਘ)-ਨਗਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਕੈਨਾਲ ਵਿਖੇ ਨਾਮਾਲੂਮ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਮਾਮਲੇ ਦੇ ਤਫ਼ਤੀਸ਼ੀ ਪੁਲਿਸ ਅਧਿਕਾਰੀ ਦੁੱਲਾ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਲਲਿਤ ਕੁਮਾਰ ਪੁੱਤਰ ਜਸਪਾਲ ਰਾਣਾ ਵਾਸੀ ਪਰਸਰਾਮ ਨਗਰ ਬਠਿੰਡਾ ਵਲੋਂ ਥਾਣਾ ਕੋਤਵਾਲੀ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ 1 ਜਨਵਰੀ 2026 ਦੀ ਰਾਤ ਨੂੰ ਮੇਰੇ ਘਰੋਂ ਕੋਈ ਨਾਮਾਲੂਮ ਵਿਅਕਤੀ 1,70,000 ਦੀ ਨਗਦੀ ਅਤੇ 3 ਤੋਲਿਆਂ ਤੋਂ ਵੱਧ ਕੀਮਤ 3,40,000 ਦੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਗਿਆ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਥਾਣਾ ਕੈਨਾਲ ਵਿਖੇ ਨਾਮਾਲੂਮ ਵਿਅਕਤੀ 'ਤੇ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਖੇਤਾਂ 'ਚੋਂ ਮੋਟਰਾਂ ਦੀਆਂ ਤਾਰਾਂ ਤੇ ਹੋਰ ਸਮਾਨ ਚੋਰੀ
Ad Position 24