19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 06-01-2026
ਰਾਮਾ ਮੰਡੀ, 5 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਵਲੋਂ ਕਥਾ ਕੀਰਤਨ ਤੋਂ ਇਲਾਵਾ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਮੱਕੜ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕਰਮਜੀਤ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਇਸ ਮੌਕੇ ਇਵਨੀਤ ਸਿੰਘ ਮਿੰਕੂ ਅਸੀਜਾ, ਕੁਲਵਿੰਦਰ ਪਾਲ ਸਿੰਘ ਕੇ ਪੀ ਅਸੀਜਾ, ਮਿਲਨ ਮੱਕੜ, ਗੁਰਿੰਦਰ ਸਿੰਘ ਮੱਕੜ, ਅਮਰਜੀਤ ਸਿੰਘ ਅਸੀਜਾ, ਹਰਨੇਕ ਸਿੰਘ ਮੱਕੜ, ਬਲਵੀਰ ਸਿੰਘ ਮੱਕੜ, ਭਰਪੂਰ ਸਿੰਘ ਸਿੱਧੂ, ਬਲਜੀਤ ਸਿੰਘ ਬਰਾੜ, ਦਰਸ਼ਨ ਸਿੰਘ ਸਿੱਧੂ, ਧਰਮ ਸਿੰਘ ਪੁਨਿਆਣੀ, ਅਜੀਤ ਸਿੰਘ ਪੁਨਿਆਣੀ, ਬਿੰਨੀ ਪੁਨਿਆਣੀ, ਅਮਰੀਕ ਸਿੰਘ ਘੁਲਿਆਣੀ, ਸੋਮਾ ਸਿੰਘ ਟੇਲਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਜੀ. ਅਸ਼ੋਕ ਗਰੋਵਰ ਬਣੇ ਐਨ.ਐਫ਼.ਐਲ. ਮਨੋਰੰਜਨ ਕਲੱਬ ਦੇ ਸੈਕਟਰੀ <br/> ਅਗਲੀ ਖ਼ਬਰ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਮਾਮਲੇ 'ਚ ਨਾਮਾਲੂਮ 'ਤੇ ਮੁਕੱਦਮਾ ਦਰਜ
Ad Position 24