19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਅਧਿਆਪਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕੈਂਡਲ ਮਾਰਚ 'ਤੇ ਵਿਸ਼ਾਲ ਰੈਲੀ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 06-01-2026
ਬਠਿੰਡਾ, 5 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਟੀਚਰ ਹੋਮ ਬਠਿੰਡਾ ਵਿਖੇ ਹੋਈ, ਜਿਸ ਵਿਚ ਹਾਦਸੇ ਦਾ ਸ਼ਿਕਾਰ ਹੋਏ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ | ਇਸ ਮੌਕੇ ਡੈਮੋਕਰੇਟਿਕ ਟੀਚਰਜ਼ ਫਰੰਟ ਆਗੂ ਜਗਪਾਲ ਬੰਗੀ, ਬਲਜਿੰਦਰ ਸਿੰਘ, ਜਸਵਿੰਦਰ ਸਿੰਘ ਮਹਿਮਾ, ਬੇਅੰਤ ਸਿੰਘ ਫੂਲੇਵਾਲਾ, ਹਰਜਿੰਦਰ ਸੇਮਾ, ਭੁਪਿੰਦਰ ਮਾਈਸਰਖਾਨਾ, ਅਧਿਆਪਕ ਦਲ ਦੇ ਜਗਤਾਰ ਸਿੰਘ ਬਾਠ, ਗੌਰਮਿੰਟ ਟੀਚਰ ਯੂਨੀਅਨ ਦੇ ਬਲਦੇਵ ਸਿੰਘ ਅਤੇ ਨਰਿੰਦਰ ਸਿੰਘ, ਰਾਜ ਸਿੰਘ, ਈ ਟੀ ਟੀ ਟੀਚਰ ਯੂਨੀਅਨ ਦੇ ਜਗਸੀਰ ਸਿੰਘ ਸਹੋਤਾ, ਕੰਪਿਊਟਰ ਅਧਿਆਪਕ ਯੂਨੀਅਨ ਦੇ ਗੁਰਬਖਸ਼ ਲਾਲ, ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਦੇ ਕੁਲਵਿੰਦਰ ਸਿੰਘ ਗਿਆਨਾ, 4161 ਅਧਿਆਪਕ ਯੂਨੀਅਨ ਦੇ ਹਰਦੀਪ ਸਿੰਘ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਨਰਿੰਦਰ ਸਿੰਘ ਬੱਲੂਆਣਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਮੋਗਾ ਵਿਖੇ ਚੋਣ ਡਿਊਟੀ ਕਰ ਰਹੇ ਅਧਿਆਪਕ ਜਸਕਰਨ ਸਿੰਘ ਅਤੇ ਉਨ੍ਹਾਂ ਦੀ ਧਰਮਪਤਨੀ ਕਮਲਜੀਤ ਕੌਰ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਮਿ੍ਤਕਾਂ ਦੇ ਪਰਿਵਾਰ ਅਤੇ ਬੱਚਿਆਂ ਦੀ ਪੂਰੀ ਜ਼ਿੰਮੇਵਾਰੀ ਚੁੱਕਣ ਦੀ ਬਜਾਏ ਕੇਵਲ 10-10 ਲੱਖ ਰੁਪਏ ਮੁਆਵਜ਼ਾ ਦੇ ਕੇ ਮਾਮਲੇ ਨੂੰ ਨਿਪਟਾਉਣ ਦੀ ਕੋਸ਼ਿਸ਼ ਕਰਨਾ ਬਹੁਤ ਹੀ ਨਿੰਦਣਯੋਗ ਹੈ | ਜਦਕਿ ਮਿ੍ਤਕ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਦੋ-ਦੋ ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ | ਇਨ੍ਹਾਂ ਮੰਗਾਂ ਨੂੰ ਲੈ ਕੇ 9 ਜਨਵਰੀ ਨੂੰ ਬਠਿੰਡਾ ਵਿਚ ਕੈਂਡਲ ਮਾਰਚ ਕੀਤਾ ਜਾਵੇਗਾ ਅਤੇ 18 ਜਨਵਰੀ ਨੂੰ ਮੋਗਾ ਵਿਖੇ ਵਿਸ਼ਾਲ ਇਕੱਠ ਕਰਕੇ ਪੰਜਾਬ ਸਰਕਾਰ ਨੂੰ ਤਿੱਖੀ ਵੰਗਾਰ ਦਿੱਤੀ ਜਾਵੇਗੀ!
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰਾਂ ਅਤੇ ਆਰ.ਟੀ.ਆਈ. ਕਾਰਕੁਨਾਂ 'ਤੇ ਪਰਚੇ ਦਰਜ ਕਰਨ ਦੀ ਨਿਖੇਧੀ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼- ਸੰਤ ਸੁਭਾਅ ਦੇ ਮਾਲਕ ਸਨ ਮਾਤਾ ਪਰਮਜੀਤ ਕੌਰ <br/>
Ad Position 24