19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਅਕਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਰਾਸ਼ਟਰੀ ਸੀਨੀਅਰ ਗੱਤਕਾ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 06-01-2026
ਤਲਵੰਡੀ ਸਾਬੋ, 5 ਜਨਵਰੀ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵਿਦਿਆਰਥੀਆਂ ਨੇ 9ਵੀਂ ਰਾਸ਼ਟਰੀ ਸੀਨੀਅਰ ਗੱਤਕਾ ਚੈਂਪੀਅਨਸ਼ਿਪ 2025 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ | ਯੂਨੀਵਰਸਿਟੀ ਪ੍ਰਬੰਧਕਾਂ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਇਹ ਪ੍ਰਤੀਯੋਗਤਾ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਗੁਰਦੁਆਰਾ ਰਟਵਾਰਾ ਸਾਹਿਬ, ਨਿਊ ਚੰਡੀਗੜ੍ਹ (ਮੋਹਾਲੀ) ਵਿਖੇ ਕਰਵਾਈ ਗਈ, ਜਿਸ ਵਿੱਚ ਦੇਸ਼ ਦੇ 20 ਤੋਂ ਵੱਧ ਰਾਜਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ | ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਉਕਤ ਚੈਂਪੀਅਨਸ਼ਿਪ 'ਚ ਕਰਵਾਏ ਮੁਕਾਬਲਿਆਂ ਦੌਰਾਨ ਅਕਾਲ ਯੂਨੀਵਰਸਿਟੀ ਦੀ ਵਿਦਿਆਰਥਣ ਮਿਸ ਭੁਪਿੰਦਰ ਨੇ ਅੰਡਰ-19 ਉਮਰ ਵਰਗ ਦੀ ਸਿੰਗਲ ਸਟਿਕ ਫਾਈਟ ਸ਼੍ਰੇਣੀ ਵਿੱਚ ਸੋਨ ਤਮਗਾ ਜਿੱਤ ਕੇ ਆਪਣੀ ਕਾਬਲੀਅਤ ਦਾ ਪ੍ਰਮਾਣ ਦਿੱਤਾ | ਇਸੇ ਤਰ੍ਹਾਂ ਹੁਸਨਪ੍ਰੀਤ ਅਤੇ ਰੁਪਿੰਦਰ ਨੇ ਅੰਡਰ-19 ਡੈਮੋ ਸ਼੍ਰੇਣੀ ਵਿਚ ਸੋਨ ਤਮਗੇ ਹਾਸਲ ਕਰਕੇ ਗੱਤਕਾ ਕਲਾ 'ਚ ਆਪਣੀ ਮਹਾਰਤ ਦੀ ਪੇਸ਼ਕਾਰੀ ਕੀਤੀ | ਚੈਂਪੀਅਨਸ਼ਿਪ ਵਿੱਚ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਾਜਿੰਦਰ ਸਿੰਘ ਜੌਹਲ, ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਅਤੇ ਜ਼ਿਲ੍ਹਾ ਸਕੱਤਰ ਪ੍ਰਭਲੀਨ ਸਿੰਘ ਵੀ ਮੌਜੂਦ ਰਹੇ | ਯੂਨੀਵਰਸਿਟੀ ਪ੍ਰਬੰਧਕਾਂ ਮੁਤਾਬਿਕ ਇਹ ਸਫਲਤਾ ਪ੍ਰਸਿੱਧ ਗੱਤਕਾ ਖਿਡਾਰਨ ਅਤੇ ਕੋਚ ਮਿਸ ਲਵਪ੍ਰੀਤ ਕੌਰ ਬੀਰੇਵਾਲਾ ਜੱਟਾਂ (ਮਾਨਸਾ) ਦੀ ਲਗਾਤਾਰ ਰਹਿਨੁਮਾਈ ਅਤੇ ਮਿਹਨਤ ਦਾ ਨਤੀਜਾ ਹੈ | ਯੂਨੀਵਰਸਿਟੀ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਪੱਤਰਕਾਰਾਂ ਅਤੇ ਆਰ.ਟੀ.ਆਈ. ਕਾਰਕੁਨਾਂ 'ਤੇ ਪਰਚੇ ਦਰਜ ਕਰਨ ਦੀ ਨਿਖੇਧੀ
Ad Position 24