ਭਗਤਾ ਭਾਈਕਾ, 5 ਜਨਵਰੀ (ਸੁਖਪਾਲ ਸਿੰਘ ਸੋਨੀ) -ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਭਗਤਾ ਭਾਈਕਾ ਦੀ ਅਹਿਮ ਮੀਟਿੰਗ ਸਥਾਨਕ ਸ਼ਹਿਰ ਵਿਖੇ ਬਲਾਕ ਪ੍ਰਧਾਨ ਡਾਕਟਰ ਨਿਰਭੈ ਸਿੰਘ ਭਗਤਾ ਦੀ ਪ੍ਰਧਾਨਗੀ ਹੇਠ ਵਿਖੇ ਹੋਈ | ਮੀਟਿੰਗ ਨੂੰ ਬਲਾਕ ਪ੍ਰਧਾਨ ਡਾ. ਨਿਰਭੈ ਸਿੰਘ, ਚੇਅਰਮੈਨ ਡਾ. ਬਲਦੇਵ ਸਿੰਘ ਭੋਡੀਪੁਰਾ, ਡਾ. ਭੁਪਿੰਦਰ ਸਿੰਘ ਗੁਰੂਸਰ ਜ਼ਿਲ੍ਹਾ ਕੈਸੀਅਰ ਵਲੋਂ ਸੰਬੋਧਨ ਕੀਤਾ ਗਿਆ | ਮੀਟਿੰਗ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਡਾਕਟਰ ਸਾਥੀਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ ਗਈ | ਪੰਜਾਬ ਸਰਕਾਰ ਵਲੋਂ ਜੋ 10 ਪੱਤਰਕਾਰਾਂ ਖ਼ਿਲਾਫ਼ ਦਰਦ ਕੀਤੇ ਮੁਕੱਦਮੇ ਦੀ ਬੁਲਾਰਿਆਂ ਵਲੋਂ ਨਿਖੇਧੀ ਕੀਤੀ ਗਈ | ਅੱਜ ਇਸ ਮੀਟਿੰਗ ਵਿਚ ਬਠਿੰਡਾ ਤੋਂ ਡਾਕਟਰ ਪਿ੍ੰਸ ਕੁਮਾਰ ਗਰਗ ਵਿਸ਼ੇਸ਼ ਤੌਰ 'ਤੇ ਪਹੰੁਚੇ | ਉਨ੍ਹਾਂ ਨੇ ਆਪਣੇ ਹਸਪਤਾਲ ਬਾਰੇ ਸਾਰੇ ਡਾਕਟਰ ਸਾਥੀਆਂ ਨੂੰ ਜਾਣਕਾਰੀ ਦਿੱਤੀ | ਸਟੇਜ ਦੀ ਕਾਰਵਾਈ ਡਾਕਟਰ ਸੁਖਜਿੰਦਰ ਸਿੰਘ ਕੋਠਾ ਗੁਰੂ ਸਟੇਜ ਸਕੱਤਰ ਨੇ ਨਿਭਾਈ |ਇਸ ਸਮੇਂ ਚੇਅਰਮੈਨ ਡਾ. ਬਲਦੇਵ ਸਿੰਘ ਭੋਡੀਪੁਰਾ, ਡਾ. ਜਗਤਾਰ ਬਾਜਵਾ ਕੋਠਾ ਗੁਰੂ, ਡਾ. ਗੋਪਾਲ ਸਿੰਘ ਆਕਲੀਆ, ਡਾ. ਮਲਕੀਤ ਗੁਰੂਸਰ, ਡਾ. ਗੁਰਜੰਟ ਭੋਡੀਪੁਰਾ ਕੈਸ਼ੀਅਰ, ਡਾ. ਸਲੀਮ ਡੈਂਟਲ ਜਲਾਲ, ਡਾ. ਮਨਦੀਪ ਜਲਾਲ, ਡਾ. ਬਲਵੀਰ ਬੁਰਜ ਥਰੋੜ, ਡਾ. ਹਰਜਿੰਦਰ ਹਮੀਰਗੜ ਪ੍ਰੈਸ ਸਕੱਤਰ, ਡਾ. ਨੈਬ ਸਿੰਘ ਜਲਾਲ ਹਾਜ਼ਰ ਸਨ |