ਬਠਿੰਡਾ, 5 ਜਨਵਰੀ (ਵੀਰਪਾਲ ਸਿੰਘ)- ਬਠਿੰਡਾ ਵਿਚ ਪਰੌਂਠੇ ਬਣਾਉਣ ਵਾਲੇ ਇਕ ਵਿਅਕਤੀ ਦੇ ਘਰੋਂ ਨਗਦੀ ਅਤੇ ਸੋਨੇ ਦੇ ਗਹਿਣਿਆਂ ਸਮੇਤ 5 ਲੱਖ ਰੁਪਏ ਤੋਂ ਵੱਧ ਦੀ ਚੋਰੀ ਹੋਣ ਦੀ ਖ਼ਬਰ ਹੈ | ਇਸ ਮਾਮਲੇ 'ਚ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੇ ਤਫ਼ਤੀਸ਼ੀ ਪੁਲਿਸ ਅਧਿਕਾਰੀ ਦੁੱਲਾ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਲਲਿਤ ਕੁਮਾਰ ਪੁੱਤਰ ਜਸਪਾਲ ਰਾਣਾ ਵਾਸੀ ਪਰਸਰਾਮ ਨਗਰ ਬਠਿੰਡਾ ਵਲੋਂ ਥਾਣਾ ਕੋਤਵਾਲੀ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ 1 ਜਨਵਰੀ 2026 ਦੀ ਰਾਤ ਨੂੰ ਮੇਰੇ ਘਰੋਂ ਕੋਈ ਨਾਮਾਲੂਮ ਵਿਅਕਤੀ 1,70,000 ਦੀ ਨਗਦੀ ਅਤੇ 3 ਤੋਲਿਆਂ ਤੋਂ ਵੱਧ ਕੀਮਤ 3,40,000 ਦੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਗਿਆ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਥਾਣਾ ਕੈਨਾਲ ਵਿਖੇ ਨਾਮਾਲੂਮ ਵਿਅਕਤੀ 'ਤੇ ਮਾਮਲਾ ਦਰਜ ਕਰ ਲਿਆ ਹੈ |