ਲਹਿਰਾ ਮੁਹੱਬਤ, 5 ਜਨਵਰੀ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਧੂਰਕੋਟ ਵਿਖੇ ਗੁਰਦੁਆਰਾ ਸਾਹਿਬ ਤੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰੇ ਸਿੰਘ ਦੀ ਅਗਵਾਈ ਵਿਚ ਸਜਾਏ ਨਗਰ ਕੀਰਤਨ ਦੌਰਾਨ ਵੱਖ-ਵੱਖ ਪੜ੍ਹਾਵਾਂ ਦੌਰਾਨ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਦੇ ਆਗੂ ਸਾਬਕਾ ਸਰਪੰਚ ਰਾਜਪਾਲ ਸਿੰਘ ਤੇ ਲਹਿਰਾ ਧੂਰਕੋਟ ਬਲਾਕ ਸੰੰਮਤੀ ਜ਼ੋਨ ਤੋਂ ਜੇਤੂ ਮੈਂਬਰ ਅਜਮੇਰ ਸਿੰਘ ਗਿੱਲ ਨੇ ਨਗਰ ਕੀਰਤਨ ਦੌਰਾਨ ਆਈਆਂ ਸੰਗਤਾਂ ਦਾ ਸਵਾਗਤ ਕਰਦਿਆਂ ਪੰਜ ਪਿਆਰਿਆਂ ਦਾ ਸਿਰੋਪਾਓ ਭੇਂਟ ਕਰਦਿਆਂ ਵਿਸ਼ੇਸ਼ ਤੌਰ 'ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਅਮਰੀਕ ਸਿੰਘ ਸਾਬਕਾ ਸਰਪੰਚ, ਜਸਪਾਲ ਰਾਮ ਸਾਬਕਾ ਸਰਪੰਚ, ਵੀਰਪਾਲ ਕੌਰ ਸਰਪੰਚ, ਸੁਖਜੀਤ ਕੌਰ ਸੰਮਤੀ ਮੈਂਬਰ, ਬਲਵਿੰਦਰ ਸਿੰਘ ਪੰਚ, ਹਰਬੰਸ ਸਿੰਘ ਪੰਚ, ਮਨਜੀਤ ਕੌਰ ਪੰਚ, ਭਗਵਾਨ ਸਿੰਘ ਪੰਚ, ਸ਼ਿੰਦਰਪਾਲ ਕੌਰ ਪੰਚ, ਹਰਜੀਤ ਕੌਰ, ਰਾਜਿੰਦਰ ਸਿੰਘ ਪੰਚ, ਲਵਪ੍ਰੀਤ ਕੌਰ, ਜਸਪ੍ਰੀਤ ਸਿੰਘ ਨੰਬਰਦਾਰ, ਜੋਗਿੰਦਰ ਸਿੰਘ, ਜਸਵੰਤ ਕੌਰ, ਜੋਗਿੰਦਰ ਕੌਰ, ਲਵਪ੍ਰੀਤ ਕੌਰ, ਸੇਵਕ ਸਿੰਘ, ਜਸਵਿੰਦਰ ਕੌਰ ਸਾਰੇ ਸਾਬਕਾ ਪੰਚ, ਅਮਰਿੰਦਰ ਸਿੰਘ ਲੱਕੀ, ਮਲਕੀਤ ਸਿੰਘ, ਰੂਪ ਸਿੰਘ, ਪਰਮਿੰਦਰ ਸਿੰਘ ਪੰਚ ਵੀ ਹਾਜ਼ਰ ਸਨ |