19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰੂਸਰ ਵਿਖੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 06-01-2026
ਭਗਤਾ ਭਾਈਕਾ, 5 ਜਨਵਰੀ (ਸੁਖਪਾਲ ਸਿੰਘ ਸੋਨੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਗੁਰੂਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਚਾਰ ਸਾਹਿਬਜ਼ਾਦਿਆਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ¢ ਹਰ ਸਾਲ ਵਾਂਗੂ ਨਗਰ ਕੀਰਤਨ ਕਾਰ ਸੇਵਾ ਖਡੂਰ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਗੁਰੂਸਰ ਸਮੇਤ ਸਮੂਹ ਨਗਰ ਨਿਵਾਸੀਆਂ ਦਾ ਵਿਸ਼ੇਸ਼ ਸਹਿਯੋਗ ਰਿਹਾ¢ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਅੱਜ ਸਵੇਰੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਬੇਨਤੀ ਕਰਨ ਉਪਰੰਤ ਜੈਕਾਰਿਆਂ ਨਾਲ ਆਰੰਭ ਕੀਤਾ ਗਿਆ¢ ਇਸ ਮੌਕੇ ਨਗਰ ਕੀਰਤਨ ਦੀ ਆਮਦ ਨੂੰ ਮੁੱਖ ਰੱਖਦਿਆਂ ਪਿੰਡ ਗੁਰੂਸਰ ਵਿਖੇ ਵੱਖ-ਵੱਖ ਗਲੀਆਂ ਅੰਦਰ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ¢ ਪਿੰਡ ਗੁਰੂਸਰ ਦੇ ਸਰਕਾਰੀ ਸਕੂਲ ਵਿਖੇ ਵੀ ਛਕਾਇਆ ਗਿਆ, ਜਿਸਨੂੰ ਸੰਗਤਾਂ ਨੇ ਪੂਰੀ ਸ਼ਰਧਾ ਭਾਵਨਾ ਨਾਲ ਛਕਿਆ¢ ਇਸ ਤੋਂ ਇਲਾਵਾ ਨਗਰ ਕੀਰਤਨ ਦੌਰਾਨ ਵੱਖ-ਵੱਖ ਕਵੀਸ਼ਰੀ ਜਥਿਆਂ ਵਲੋਂ ਕਵਿਤਾਵਾਂ ਰਾਹੀਂ ਗੁਰੂ ਇਤਿਹਾਸ ਦੇ ਲੜ ਲਾਇਆ ਗਿਆ¢ ਸਤਿਕਾਰ ਕਮੇਟੀ ਗੁਰੂਸਰ ਵਲੋਂ ਨਗਰ ਕੀਰਤਨ ਦੇ ਸਤਿਕਾਰ ਵਜੋਂ ਝਾੜੂ ਦੀ ਸੇਵਾ ਪੂਰੀ ਤਨਦੇਹੀ ਨਾਲ ਨਿਭਾਈ ਗਈ¢ ਇਸ ਮੌਕੇ ਨਗਰ ਕੀਰਤਨ ਪਿੰਡ ਗੁਰੂਸਰ ਦੀ ਗਲੀ ਨੰਬਰ 13 ਤੋਂ ਸ਼ੁਰੂ ਹੋਕੇ ਵੱਖ-ਵੱਖ ਗਲੀਆਂ ਦੇ ਮੁੱਖ ਪੜਾਵਾਂ ਵਿਚ ਦੀ ਹੁੰਦਾ ਹੋਇਆ ਆਪਣੇ ਅੰਤਿਮ ਪੜਾਵਾਂ ਮਗਰੋਂ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ¢
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਭਰਵਾਂ ਸਵਾਗਤ <br/>
Ad Position 24