ਝੁਨੀਰ, 5 ਜਨਵਰੀ (ਸੰਜੀਵ ਸਿੰਗਲਾ)- ਨੇੜਲੇ ਪਿੰਡ ਫ਼ਤਿਹਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰੂ ਘਰ ਫ਼ਤਿਹਪੁਰ ਤੋਂ ਸਰਬੱਤ ਦੇ ਭਲੇ ਦੀ ਅਰਦਾਸ ਕਰ ਕੇ ਰਵਾਨਾ ਹੋਏ ਨਗਰ ਕੀਰਤਨ 'ਚ ਭਾਰੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਵੱਖ-ਵੱਖ ਥਾਵਾਂ 'ਤੇ ਭਾਰੀ ਉਤਸ਼ਾਹ ਅਤੇ ਭਾਈਚਾਰਕ ਏਕਤਾ ਨਾਲ ਸੰਗਤਾਂ ਲਈ ਦੁੱਧ, ਜਲੇਬੀਆਂ, ਖੀਰ, ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਨਗਰ ਕੀਰਤਨ 'ਚ ਕਵੀਸ਼ਰੀ ਜਥੇ ਵਲੋਂ ਗੁਰੂ ਇਤਿਹਾਸ, ਗੁਰੂ ਜਸ, ਯੋਧਿਆਂ ਦੀਆਂ ਵਾਰਾਂ ਸੁਣਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਨਗਰ ਕੀਰਤਨ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਗੁਰੂ ਘਰ ਪਹੁੰਚਿਆ | ਗ੍ਰੰਥੀ ਬਾਬਾ ਅਮਰੀਕ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਜੀ ਦਾ ਲੱਖ-ਲੱਖ