ਮਾਨਸਾ, 5 ਜਨਵਰੀ (ਸ.ਰ.)- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਸੈਸ਼ਨ 2026-27 ਲਈ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ 'ਚ 9ਵੀਂ ਅਤੇ 11ਵੀਂ ਜਮਾਤ ਦੇ ਦਾਖ਼ਲਿਆਂ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ ਮਾਰਚ ਮਹੀਨੇ 'ਚ ਲਈ ਜਾਵੇਗੀ | ਇਸ ਪ੍ਰੀਖਿਆ ਲਈ ਆਨਲਾਈਨ ਰਜਿਸਟਰੇਸ਼ਨ ਪ੍ਰਕਿਰਿਆ 20 ਜਨਵਰੀ ਤੱਕ ਜਾਰੀ ਰਹੇਗੀ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੀਲਮ ਰਾਣੀ ਨੇ ਦੱਸਿਆ ਕਿ ਜ਼ਿਲ੍ਹੇ 'ਚ 3 ਸਕੂਲ ਆਫ਼ ਐਮੀਨੈਂਸ ਮਾਨਸਾ, ਬੋਹਾ ਅਤੇ ਸਰਦੂਲਗੜ੍ਹ ਵਿਖੇ ਸਥਿਤ ਹਨ | ਰਜਿਸਟਰੇਸ਼ਨ ਪ੍ਰਕਿਰਿਆ ਆਨਲਾਈਨ ਪੋਰਟਲ ਰਾਹੀਂ ਕੀਤੀ ਜਾਵੇਗੀ |