ਬਰੇਟਾ, 5 ਜਨਵਰੀ (ਮੰਡੇਰ)- ਸੰਤ ਬਾਬਾ ਅਤਰ ਸਿੰਘ ਦੇ ਚਰਨ ਸੇਵਕ ਸੰਤ ਬਾਬਾ ਰਾਮ ਸਿੰਘ ਦੀ 84ਵੀਂ ਬਰਸੀ ਦੇ ਸਬੰਧ ਵਿਚ ਗੁਰਮਤਿ ਸਮਾਗਮ 10 ਤੋਂ 12 ਜਨਵਰੀ ਤੱਕ ਕਰਵਾਇਆ ਜਾ ਰਿਹਾ ਹੈ | ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਸੇਵਾਦਾਰ ਬਾਬਾ ਕਰਮਜੀਤ ਸਿੰਘ ਨੇ ਦੱਸਿਆ ਕਿ 10 ਜਨਵਰੀ ਨੂੰ ਸ੍ਰੀ ਅਖੰਡ ਪਾਠ ਪ੍ਰਕਾਸ਼ ਕੀਤੇ ਜਾਣਗੇ ਅਤੇ ਇਸ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | 11 ਜਨਵਰੀ ਨੂੰ ਅਕਾਲ ਅਕਾਦਮੀ ਮੰਡੇਰ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਭਾਈ ਸ਼ਿੰਗਾਰਾ ਸਿੰਘ ਸਾਜਨ, ਅਨਾਹਦ ਬਾਣੀ ਢਾਡੀ ਜਥਾ ਗੁਰਦੁਆਰਾ ਬੜੂ ਸਾਹਿਬ, ਢਾਡੀ ਜਥਾ ਭਾਈ ਗੁਰਦੀਪ ਸਿੰਘ ਦੀਪਕ ਅਤੇ ਭਾਈ ਬਲਦੇਵ ਸਿੰਘ ਲੌਂਗੋਵਾਲ ਬੀਬੀਆਂ ਦੇ ਜਥੇ ਵਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ | 12 ਜਨਵਰੀ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਪ੍ਰਧਾਨ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਜਾਵੇਗੀ | ਸੰਤ ਬਾਬਾ ਜਸਵਿੰਦਰ ਸਿੰਘ ਹਰੇੜੀ ਵਾਲੇ, ਸੰਤ ਬਾਬਾ ਗੁਰਜੀਤ ਸਿੰਘ ਹਰੀਗੜ੍ਹ ਵਾਲੇ, ਬਾਬਾ ਬੂਟਾ ਸਿੰਘ ਗੁਰਥੜੀ ਵਾਲੇ ਕਥਾ ਕੀਰਤਨ ਕਰਨਗੇ |