ਮਾਨਸਾ, 5 ਜਨਵਰੀ (ਸ.ਰਿ.)- ਜ਼ਿਲ੍ਹੇ ਦੇ ਤਿੰਨਾਂ ਹਲਕਿਆਂ ਤੋਂ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 120 ਸ਼ਰਧਾਲੂਆਂ ਦਾ ਜਥਾ ਪਵਿੱਤਰ ਸ਼ਹਿਰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ | ਹਲਕਾ ਮਾਨਸਾ ਦੇ ਪਿੰਡ ਅਕਲੀਆ ਤੋਂ 40, ਸਰਦੂਲਗੜ੍ਹ ਦੇ ਮੂਸਾ ਤੋਂ 38 ਅਤੇ ਬੁਢਲਾਡਾ ਦੇ ਗੁੜੱਦੀ ਤੋਂ 42 ਸ਼ਰਧਾਲੂ ਇਸ ਯਾਤਰਾ ਲਈ ਗਏ ਹਨ | ਵਿਧਾਇਕ ਡਾ. ਵਿਜੇ ਸਿੰਗਲਾ, ਪਿ੍ੰਸੀਪਲ ਬੁੱਧ ਰਾਮ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਰਕਾਰ ਵਲੋਂ ਚਲਾਈ ਗਈ ਇਹ ਯੋਜਨਾ ਹਰ ਪੀੜੀ ਖ਼ਾਸਕਰ ਬਜ਼ੁਰਗਾਂ ਲਈ ਬੜੀ ਲਾਹੇਵੰਦ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬਿਨਾਂ ਕਿਸੇ ਖ਼ਰਚ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ ਅਤੇ ਖਾਣਾ-ਪੀਣ, ਰਹਿਣ-ਸਹਿਣ ਆਦਿ ਸਹੂਲਤਾਂ ਮੁਫ਼ਤ ਦਿੱਤੀਆਂ ਜਾਣਗੀਆਂ |