19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

5 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 06-01-2026
ਬਠਿੰਡਾ, 5 ਜਨਵਰੀ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਨ੍ਹਾਂ ਮਾਮਲਿਆਂ 'ਚ ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਬਲਜੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਭਾਈਰੂਪਾ ਤੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ 03 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਨੁਸਾਰ ਕਾਬੂ ਕੀਤੇ ਗਏ ਵਿਅਕਤੀ ਦੀ ਪਹਚਿਾਣ ਮਹਿਤਾ ਵਾਸੀ ਬਠਿੰਡਾ ਵਜੋਂ ਹੋਈ ਹੈ, 'ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਗੁਰਮੇਲ ਸਿੰਘ ਵਲੋਂ ਜਾਣਕਾਰੀ ਦਿੰੇਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਪਾਰਟੀ ਵਲੋਂ ਪਾਣੀ ਵਾਲੀਆਂ ਡਿੱਗੀਆਂ ਫੇਸ-1 ਬਠਿੰਡਾ ਨੇੜਿਓ 1 ਵਿਅਕਤੀ ਨੂੰ ਦੋ ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ | ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਈਸ਼ੂ ਕੁਮਾਰ ਵਾਸੀ ਬੇਅੰਤ ਨਗਰ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਿਵਲ ਲਾਇਨ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਨ੍ਹਾਂ ਦੋਂਵਾਂ ਮਸਲਿਆਂ ਵਿਚ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿਸ਼ਨ ਪ੍ਰਗਤੀ ਅਧੀਨ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਪ੍ਰੋਗਰਾਮ ਦੀ ਸ਼ੁਰੂਆਤ ਅਗਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਧਰਮਿਕ ਸਮਾਗਮ ਕਰਵਾਇਆ ਡਿਪਟੀ ਕਮਿਸ਼ਨਰ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਨਤਮ...
Ad Position 24