19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪਿੰਡ ਸੀਂਗੋ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 06-01-2026
ਸੀਂਗੋ ਮੰਡੀ, 5 ਜਨਵਰੀ (ਪਿ੍ੰਸ ਗਰਗ)- ਪਿੰਡ ਸੀਗੋ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ¢ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਤੱਕ ਪੁੱਜਾ, ਜਿੱਥੇ ਸੰਗਤ ਵੱਲੋਂ ਥਾਂ-ਥਾਂ ਤੇ ਫੁੱਲਾਂ ਦੀ ਵਰਖਾ ਕਰਕੇ ਸੁਆਗਤ ਕੀਤਾ ਗਿਆ ਉੱਥੇ ਪੰਜ ਪਿਆਰਿਆਂ ਨੂੰ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ¢ ਇਸ ਮÏਕੇ ਭਾਈ ਸੁਖਦੇਵ ਸਿੰਘ ਭÏਰਾ ਦੇ ਢਾਡੀ ਜੱਥੇ ਵੱਲੋਂ ਢਾਡੀ ਵਾਰਾਂ ਗਾਇਨ ਕਰਕੇ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ, ਜਦਕਿ ਭਾਈ ਗੁਰਜੀਤ ਸਿੰਘ ਮੋੜ ਕਲਾਂ ਵਾਲਿਆਂ ਦੇ ਕੀਰਤਨੀ ਜਥੇ ਨੇ ਸ਼ਬਦ ਕੀਰਤਨ ਕਰਕੇ ਧਾਰਮਿਕ ਮਾਹÏਲ ਨੂੰ ਹੋਰ ਵੀ ਰਸਭਿੰਨਾ ਬਣਾ ਦਿੱਤਾ ਅਤੇ ਧੰਨ-ਧੰਨ ਦੀਪ ਸਿੰਘ ਗੱਤਕਾ ਅਖਾੜਾ ਚੌਕੇ ਅਤੇ ਅਕਲੀਆ ਦੇ ਸਿੰਘਾਂ ਨੇ ਗਤਕੇ ਰਾਹੀਂ ਸੰਗਤਾਂ ਨੂੰ ਜÏਹਰ ਦਿਖਾਏ¢ ਇਸ ਮÏਕੇ ਹੈੱਡ ਗ੍ਰੰਥੀ ਭਾਈ ਭੋਲਾ ਸਿੰਘ ਅਤੇ ਸੁਖਪਾਲ ਸਿੰਘ ਖ਼ਾਲਸਾ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਹਾਦਤ, ਬਲਿਦਾਨ ਅਤੇ ਖ਼ਾਲਸਾ ਪੰਥ ਦੀ ਮਹਾਨ ਪਰੰਪਰਾ ਬਾਰੇ ਚਾਨਣਾ ਪਾਇਆ¢ ਨਗਰ ਕੀਰਤਨ ਦÏਰਾਨ ਵੱਖ-ਵੱਖ ਪੜਾਵਾਂ 'ਤੇ ਸੰਗਤ ਦੀ ਸੇਵਾ ਲਈ ਚਾਹ, ਪਕÏੜੇ, ਦੁੱਧ, ਮਿੱਠੇ ਪਕਵਾਨਾਂ ਦੇ ਲੰਗਰਾਂ ਦੀ ਵਿਵਸਥਾ ਕੀਤੀ ਗਈ¢ ਸਮੂਹ ਪਿੰਡ ਸੀਗੋ ਵਾਸੀਆਂ ਅਤੇ ਸੇਵਾਦਾਰਾਂ ਦੇ ਸਹਿਯੋਗ
Ad Position 22
No active advertisement
ਪਿਛਲੀ ਖ਼ਬਰ ਭਲਕੇ ਬਠਿੰਡਾ ਧਰਨੇ ਦੀ ਤਿਆਰੀ ਲਈ ਮਨਰੇਗਾ ਮਜ਼ਦੂਰਾਂ ਦੀ ਮੀਟਿੰਗ ਅਗਲੀ ਖ਼ਬਰ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24