ਬਠਿੰਡਾ, 5 ਜਨਵਰੀ (ਵਲ੍ਹਾਣ)- ਕੇਂਦਰ ਸਰਕਾਰ ਦੀ ਨਵੀਂ ਮਨਰੇਗਾ ਸਕੀਮ ਖਿਲਾਫ ਕਾਂਗਰਸ ਵਲੋਂ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ 11 ਜਨਵਰੀ ਨੂੰ ਭੁੱਚੋ ਵਿਖੇ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਦੇ ਜ਼ਿਲਿ੍ਹਆਂ ਵਿਚੋਂ ਵੱਡੀ ਗਿਣਤੀ ਵਿਚ ਮਜ਼ਦੂਰ ਅਤੇ ਕਾਂਗਰਸੀ ਵਰਕਰ ਸ਼ਾਮਿਲ ਹੋਣਗੇ¢ ਇਹ ਜਾਣਕਾਰੀ ਅੱਜ ਚਾਰ ਜ਼ਿਲਿ੍ਹਆਂ ਦੇ ਸਮੁੱਚੇ ਕਾਂਗਰਸੀ ਆਗੂਆਂ, ਹਲਕਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਉਪਰੰਤ ਪੰਜਾਬ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆਂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਂਝੀ ਕੀਤੀ ਹੈ¢ ਇਸ ਮੌਕੇ ਉਨ੍ਹਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੀਆਂ ਹਦਾਇਤਾਂ ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਮੁੱਚੀ ਲੀਡਰਸ਼ਿਪ ਵਲੋਂ ਇਸ ਰੈਲੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ¢ ਰਵਿੰਦਰ ਡਾਲਵੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਸੱਤਾ ਦੇ ਹੰਕਾਰ ਵਿਚ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਅਤੇ ਮਜ਼ਦੂਰਾਂ ਦੇ ਹੱਕ ਖੋਹੇ ਜਾ ਰਹੇ ਹਨ ਕਿਉਂਕਿ ਇਹ ਮਨਰੇਗਾ ਸਕੀਮ ਕਾਂਗਰਸ ਦੀ ਕੇਂਦਰ ਸਰਕਾਰ ਅਧੀਨ ਲਿਆਂਦੀ ਗਈ ਸੀ, ਜਿਸ ਤਹਿਤ ਮਜ਼ਦੂਰਾਂ ਨੂੰ 100 ਦਿਨ ਦਾ ਰੁਜ਼ਗਾਰ ਮਿਲਦਾ ਸੀ ਪਰ ਹੁਣ ਕੇਂਦਰ ਸਰਕਾਰ ਕੇਂਦਰ ਦਾ ਹਿੱਸਾ ਬਾਕੀ ਸੂਬਿਆਂ ਸਿਰ ਥੋਪ ਕੇ ਆਪਣੀ ਜਾਨ ਛਡਾਉਣ ਦੇ ਸਿਆਸੀ ਹੱਥਕੰਡੇ ਅਪਣਾ ਰਹੀ ਹੈ ਅਤੇ ਰੁਜ਼ਗਾਰ ਖੋਹਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਸ ਦਾ ਕਾਂਗਰਸ ਡਟ ਕੇ ਵਿਰੋਧ ਕਰਦੀ ਹੈ¢ ਉਨ੍ਹਾਂ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨੂੰ ਭੁੱਚੋ ਰੈਲੀ ਵਿਚ ਵੱਡੀ ਗਿਣਤੀ ਵਿਚ ਮਜ਼ਦੂਰਾਂ ਤੇ ਕਾਂਗਰਸੀ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀਆਂ ਡਿਊਟੀਆਂ ਲਾਈਆਂ ਤੇ ਕਿਹਾ ਕਿ ਇਹ ਰੈਲੀ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਖਿਲਾਫ ਇਕ ਆਗਾਜ਼ ਹੋਵੇਗਾ ਤਾਂ ਜੋ ਮਜ਼ਦੂਰਾਂ, ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ ਦੇ ਹੱਕ ਬਹਾਲ ਹੋ ਸਕਣ¢ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ, ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਨੇ ਸਮੁੱਚੇ ਹਲਕਿਆਂ ਦੇ ਲੀਡਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ¢ ਇਸ ਦੌਰਾਨ ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਜੀਤ ਮਹਿੰਦਰ ਸਿੰਘ ਸਿੱਧੂ, ਗੁਰਜੰਟ ਸਿੰਘ ਕੁੱਤੀਵਾਲ, ਰੁਪਿੰਦਰ ਕੌਰ ਰੂਬੀ, ਜਗਦੇਵ ਸਿੰਘ ਕਮਾਲੂ (ਸਾਰੇ ਸਾਬਕਾ ਵਿਧਾਇਕ), ਖੁਸ਼ਬਾਜ ਸਿੰਘ ਜਟਾਣਾ, ਕੇ.ਕੇ ਅਗਰਵਾਲ, ਟਹਿਲ ਸਿੰਘ ਸੰਧੂ, ਪਵਨ ਮਾਨੀ, ਡਾ. ਜੀਵਨਜੋਤ ਭੱਟੀ, ਕਿਰਨਜੀਤ ਸਿੰਘ ਗਹਿਰੀ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਬਲਜਿੰਦਰ ਸਿੰਘ ਠੇਕੇਦਾਰ, ਅਵਤਾਰ ਸਿੰਘ ਗੋਨਿਆਣਾ, ਜਸ਼ਨ ਚਹਿਲ, ਜਸ ਬੱਜੋਆਣਾ, ਭੁਪਿੰਦਰ ਗੋਰਾ, ਲਖਵਿੰਦਰ ਸਿੰਘ ਲੱਕੀ, ਰਣਜੀਤ ਸਿੰਘ ਸੰਧੂ ਆਦਿ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ¢