ਮਾਨਸਾ, 5 ਜਨਵਰੀ (ਸ. ਰਿ.)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਮਾਨਸਾ ਦਾ ਇਜਲਾਸ 15 ਜਨਵਰੀ ਨੂੰ ਸਥਾਨਕ ਬਾਬਾ ਗੱਜਣ ਸਿੰਘ ਟਾਡੀਆਂ ਭਵਨ ਵਿਖੇ ਸਵੇਰੇ 10:30 ਵਜੇ ਕੀਤਾ ਜਾ ਰਿਹਾ ਹੈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਬਰੇਟਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਭੂਪ ਚੰਦ ਚੰਨੋਂ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਇਜਲਾਸ ਨੂੰ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨਗੇ | ਇਸ ਮੌਕੇ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਵੀ ਕੀਤੀ ਜਾਵੇਗੀ |