19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਆਧਾਰ ਕਾਰਡ ਅਪਡੇਟ ਕਰਵਾਉਣਾ ਲਾਜ਼ਮੀ- ਡੀ. ਸੀ.

Ad Position 21
No active advertisement
ਅਜੀਤ ਡੈਸਕ 06-01-2026
ਮਾਨਸਾ, 5 ਜਨਵਰੀ (ਵਿ.ਪ੍ਰਤੀ.)- ਡਿਪਟੀ ਕਮਿਸ਼ਨਰ ਨਵਜੋਤ ਕੌਰ ਮਾਨਸਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਕਾਰਡ ਸਮੇਂ-ਸਮੇਂ 'ਤੇ ਅਪਡੇਟ ਕਰਵਾਉਣ ਤਾਂ ਜੋ ਵੱਖ-ਵੱਖ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੈਣ 'ਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਆਧਾਰ ਕਾਰਡ ਅਪਡੇਟ ਨਾ ਹੋਣ ਦੀ ਸੂਰਤ 'ਚ ਨਾਗਰਿਕਾਂ ਨੂੰ ਕਈ ਸਹੂਲਤਾਂ ਤੋਂ ਵਾਂਝਾ ਰਹਿਣਾ ਪੈ ਸਕਦਾ ਹੈ | ਯੂ.ਆਈ.ਡੀ.ਏ.ਆਈ. ਦੀਆਂ ਹਦਾਇਤਾਂ ਅਨੁਸਾਰ 5 ਤੇ 15 ਸਾਲ ਦੀ ਉਮਰ ਤੋਂ ਬਾਅਦ ਬੱਚਿਆਂ ਦਾ ਆਧਾਰ ਕਾਰਡ ਬਾਇਓਮੀਟਿ੍ਕ ਜਿਸ 'ਚ ਫਿੰਗਰਪਿ੍ੰਟ, ਆਇਰਿਸ ਅਤੇ ਚਿਹਰਾ ਆਦਿ ਅਪਡੇਟ ਕਰਵਾਉਣਾ ਲਾਜ਼ਮੀ ਹੈ ਅਤੇ 10 ਸਾਲ ਤੋਂ ਪੁਰਾਣੇ ਆਧਾਰ ਕਾਰਡਾਂ ਨੂੰ ਵੀ ਅਪਡੇਟ ਕਰਵਾਉਣਾ ਜ਼ਰੂਰੀ ਹੈ, ਜਿਸ 'ਚ ਬਾਇਓਮੀਟਿ੍ਕ ਦੇ ਨਾਲ-ਨਾਲ ਪਤੇ ਦਾ ਸਬੂਤ ਵੀ ਅਪਡੇਟ ਕੀਤਾ ਜਾ ਸਕਦਾ ਹੈ | ਦਸਤਾਵੇਜ਼ ਅਪਡੇਟ ਕਰਨ ਦੀ ਇਹ ਸਹੂਲਤ ਮਾਈ ਆਧਾਰ ਪੋਰਟਲ ਰਾਹੀ ਆਨਲਾਈਨ ਜਾਂ ਸੇਵਾ ਕੇਂਦਰਾਂ 'ਤੇ ਉਪਲਬਧ ਹੈ |
Ad Position 22
No active advertisement
ਪਿਛਲੀ ਖ਼ਬਰ ਬਾਲ ਭਿੱਖਿਆ ਰੋਕਣ ਸੰਬੰਧੀ ਚੈਕਿੰਗ ਕੀਤੀ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦਫ਼ਤਰ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24