ਸੰਗਤ ਮੰਡੀ, 6 ਜਨਵਰੀ (ਸੁਖਤੇਜ ਧਾਲੀਵਾਲ)-ਜੋਨ ਪਥਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਪੁੱਤਰ ਜੀਵਨ ਸਿੰਘ ਪਥਰਾਲਾ ਨੂੰ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਰੱਖੇ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੀਬਾ ਬਾਦਲ ਨੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰਦੀਪ ਸਿੰਘ ਨੇ ਆਪਣੇ ਵਿਰੋਧੀਆਂ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਜੋਨ ਪਥਰਾਲਾ ਦੀ ਸੀਟ ਪਾਰਟੀ ਦੀ ਝੋਲੀ ਪਾਈ ਹੈ | ਜਿਨ੍ਹਾਂ ਨੂੰ ਪਾਰਟੀ ਵਲੋਂ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਵਰਕਿੰਗ ਕਮੇਟੀ ਮੈਂਬਰ ਬਲਕਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸੁਸ਼ੀਲ ਕੁਮਾਰ ਗੋਲਡੀ, ਜ਼ਿਲ੍ਹਾ ਯੂਥ ਪ੍ਰਧਾਨ ਕਮਲਦੀਪ ਸਿੰਘ ਸਿੱਧੂ, ਹਲਕਾ ਇੰਚਾਰਜ ਗੁਰਚਰਨ ਸਿੰਘ, ਜ਼ਿਲ੍ਹਾ ਪ੍ਰੀਸਦ ਮੈਂਬਰ ਗੁਰਇਕਬਾਲ ਸਿੰਘ ਸੈਣੇਵਾਲਾ, ਸਰਕਲ ਪ੍ਰਧਾਨ ਫ਼ਤਿਹ ਸਿੰਘ ਬਾਂਡੀ ਆਦਿ ਹਾਜ਼ਰ ਸਨ |
ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਪਥਰਾਲਾ ਨੂੰ ਕੀਤਾ ਸਨਮਾਨਿਤ
ਅਜੀਤ ਡੈਸਕ
07-01-2026