23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ-24 ਜਨਵਰੀ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ

Ad Position 21
No active advertisement
ਅਜੀਤ ਡੈਸਕ 07-01-2026
ਬਠਿੰਡਾ, 6 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਗਣਤੰਤਰਤਾ ਦਿਵਸ 26 ਜਨਵਰੀ 2026 ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ | ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਪੱਧਰੀ ਕਰਵਾਏ ਜਾਣ ਵਾਲੇ ਇਸ ਸਮਾਗਮ ਦੇ ਮੱਦੇਨਜ਼ਰ ਅਗਾਊਾ ਪ੍ਰਬੰਧਾਂ ਦੀਆਂ ਤਿਆਰੀਆਂ ਹਿੱਤ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ 'ਤੇ ਹੋਣ ਵਾਲੇ ਗਣਤੰਤਰਤਾ ਦਿਵਸ ਸਬੰਧੀ 22 ਜਨਵਰੀ 2026 ਨੂੰ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਅਤੇ 24 ਜਨਵਰੀ 2026 ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ | ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਪੀਣ ਵਾਲੇ ਸਾਫ਼ ਪਾਣੀ, ਮੈਡੀਕਲ ਟੀਮਾਂ, ਬੈਰੀਕੇਡਿੰਗ, ਸਟੇਜ, ਸਟੇਡੀਅਮ ਅਤੇ ਸਜਾਵਟੀ ਗੇਟਾਂ ਦੇ ਨਾਲ-ਨਾਲ ਸ਼ਹਿਰ ਅੰਦਰਲੇ ਚੌਂਕਾਂ ਦੀ ਸਜਾਵਟ ਅਤੇ ਨਿਰਵਿਘਨ ਬਿਜਲੀ ਸਪਲਾਈ ਤੋਂ ਇਲਾਵਾ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੰਡ, ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ, ਪਰੇਡ ਅਤੇ ਝਾਕੀਆਂ ਆਦਿ ਦੀ ਤਿਆਰੀ ਦੇ ਸਾਰੇ ਪ੍ਰਬੰਧ ਸਮੇਂ-ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ | ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਖੇਡ ਅਫਸਰ ਨੂੰ ਕਿਹਾ ਕਿ ਗਣਤੰਤਰਤਾ ਦਿਵਸ ਵਾਲੇ ਦਿਨ ਸ਼ਾਮ ਨੂੰ ਸਟੇਡੀਅਮ ਅੰਦਰ ਖੇਡ ਮੁਕਾਬਲੇ ਕਰਵਾਉਣੇ ਲਾਜ਼ਮੀ ਬਣਾਏ ਜਾਣ |
Ad Position 22
No active advertisement
ਪਿਛਲੀ ਖ਼ਬਰ ਲੋਕ ਮੋਰਚਾ ਪੰਜਾਬ ਵਲੋਂ ਪਿੰਡ ਕੋਟਗੁਰੂ ਦੇ ਕਿਸਾਨਾਂ ਮਜ਼ਦੂਰਾਂ ਨਾਲ ਮੀਟਿੰਗ ਅਗਲੀ ਖ਼ਬਰ ਠੰਢ ਕਾਰਨ ਬਠਿੰਡਾ 'ਚ ਇੱਕ ਹੋਰ ਮਜ਼ਦੂਰ ਦੀ ਮੌਤ
Ad Position 24