23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਬਠਿੰਡਾ ਦਾ ਬੱਸ ਅੱਡਾ ਬਦਲਣ ਖ਼ਿਲਾਫ਼ ਮੁੜ ਸੜਕ 'ਤੇ ਉੱਤਰੇ ਲੋਕ, ਰੋਸ ਵਜੋਂ ਬਾਜ਼ਾਰ ਕੀਤੇ ਬੰਦ <br/>

Ad Position 21
No active advertisement
ਅਜੀਤ ਡੈਸਕ 07-01-2026

ਬਠਿੰਡਾ, 6 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਵਲੋਂ ਬਠਿੰਡਾ ਦੇ ਮੌਜੂਦਾ ਬੱਸ ਅੱਡੇ ਨੂੰ ਇੱਥੋਂ ਦੀ ਮਲੋਟ ਵਾਲੀ ਸੜਕ 'ਤੇ ਤਬਦੀਲ ਕਰਨ ਵਿਰੁੱਧ ਜਿੱਥੇ ਪਿਛਲੇ ਸਾਢੇ ਅੱਠ ਮਹੀਨਿਆਂ ਤੋਂ ਬਠਿੰਡਾ ਦੇ ਡਾ: ਅੰਬੇਦਕਰ ਪਾਰਕ ਵਿਚ ਲੋਕਾਂ ਦਾ ਪੱਕਾ ਮੋਰਚਾ ਚੱਲ ਰਿਹਾ, ਉੱਥੇ ਰੋਹ 'ਚ ਆਏ ਲੋਕ ਅੱਜ ਮੁੜ ਸੜਕਾਂ 'ਤੇ ਉੱਤਰ ਆਏ ਤੇ ਦੁਕਾਨਦਾਰਾਂ ਵਲੋਂ ਬਾਜ਼ਾਰ ਬੰਦ ਕਰਕੇ ਰੋਸ ਪ੍ਰਗਟ ਕੀਤਾ ਗਿਆ | ਇਸ ਦੌਰਾਨ ਬੱਸ ਅੱਡਾ ਬਚਾਓ ਸੰਘਰਸ਼ ਮੋਰਚੇ ਦੇ ਝੰਡੇ ਹੇਠਾਂ ਦੁਕਾਨਦਾਰਾਂ, ਵਪਾਰੀਆਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਪੈਨਸ਼ਨਰਾਂ, ਸਮਾਜਸੇਵੀ ਸੰਸਥਾਵਾਂ, ਟਰਾਂਸਪੋਰਟ ਐਸੋਸੀਏਸ਼ਨ, ਕੋਰਟਰੋਡ ਦੁਕਾਨਦਾਰ ਐਸੋਸੀਏਸ਼ਨ, ਸੇਵਾਮੁਕਤ ਪੁਲਿਸ ਮੁਲਾਜ਼ਮ ਐਸੋਸੀਏਸ਼ਨ ਤੇ ਜਨਤਕ ਜਥੇਬੰਦੀਆਂ ਵਲੋਂ ਡਾ. ਅੰਬੇਦਕਰ ਪਾਰਕ ਤੋਂ ਲੈ ਕੇ ਮਹਿਣਾ ਚੌਕ ਤੱਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਬੱਸ ਅੱਡਾ ਬਚਾਓ ਮੋਰਚੇ ਦੇ ਪ੍ਰਧਾਨ ਬਲਤੇਜ ਸਿੰਘ ਵਾਂਦਰ, ਹਰਵਿੰਦਰ ਹੈਪੀ, ਕੌਂਸਲਰ ਸੰਦੀਪ ਬੌਬੀ, ਵਪਾਰ ਮੰਡਲ ਦੇ ਪ੍ਰਧਾਨ ਬਲਵਿੰਦਰ ਬਾਹੀਆ, ਜਮਹੂਰੀ ਅਧਿਕਾਰ ਸਭਾ ਦੇ ਆਗੂ ਡਾ. ਅਜੀਤਪਾਲ ਸਿੰਘ, ਭਾਕਿਯੂ ਉਗਰਾਹਾਂ ਦੇ ਆਗੂ ਜਗਸੀਰ ਸਿੰਘ ਝੁੰਬਾ, ਮੀਡੀਆ ਕੁਆਰਡੀਨੇਟਰ ਸੰਦੀਪ ਅਗਰਵਾਲ, ਵਿੱਦਿਆਰਥੀ ਆਗੂ ਪਾਇਲ ਅਰੋੜਾ, ਗੁਰਪ੍ਰੀਤ ਚਿੱਤਰਕਾਰ ਤੇ ਪ੍ਰਵਿੰਦਰ ਸੰਧੂ ਨੇ ਕਿਹਾ ਕਿ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰਖਦੇ ਹੋਏ ਬੱਸ ਅੱਡਾ ਮੌਜੂਦਾ ਥਾਂ 'ਤੇ ਰੱਖਣ ਲਈ ਜਿੱਥੇ ਦੁਕਾਨਦਾਰ ਅਤੇ ਆਮ ਲੋਕ ਪਹਿਲੇ ਦਿਨ ਤੋਂ ਡੱਟੇ ਹੋਏ ਹਨ, ਉੱਥੇ ਜਿਲ੍ਹੇ ਦੇ ਚਾਰ ਵਿਧਾਇਕ, ਸੌ ਤੋਂ ਵੱਧ ਪੰਚਾਇਤਾਂ ਤੇ ਹਲਕੇ ਦੇ ਸੰਸਦ ਮੈਂਬਰ ਲਿਖਤੀ ਰੂਪ 'ਚ ਸਰਕਾਰ ਨੂੰ ਅਪੀਲ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਭੂ-ਮਾਫੀਆ ਨੂੰ ਲਾਹਾ ਪਹੁੰਚਾਉਣ ਲਈ ਲੋਕ ਰਾਇ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ | ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਬਠਿੰਡਾ ਦੇ ਬੱਸ ਅੱਡੇ ਨੂੰ ਬਦਲਣ ਦਾ ਫ਼ੈਸਲਾ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਤੇ ਕਿਸੇ ਵੀ ਹਾਲਤ ਵਿਚ ਬੱਸ ਅੱਡਾ ਸ਼ਹਿਰ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ | ਇਸ ਮੌਕੇ ਹੋਰ ਵੱਖ-ਵੱਖ ਜਥੇਬੰਦੀਆਂ ਸਮੇਤ ਵੱਡੀ ਗਿਣਤੀ ਵਿਚ ਆਮ ਲੋਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਅਪਣਾਉਣ : ਜ਼ਿਲ੍ਹਾ ਤੇ ਸੈਸ਼ਨ ਜੱਜ
Ad Position 24