ਭੁੱਚੋ ਮੰਡੀ, 6 ਜਨਵਰੀ (ਬਿੱਕਰ ਸਿੰਘ ਸਿੱਧੂ)-ਪਿੰਡ ਚੱਕ ਰਾਮ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕੇ ਪਿੰਡ ਦੀਆਂ ਵੱਖ-ਵੱਖ ਗਲੀਆਂ ਵਿਚੋਂ ਹੁੰਦਾ ਹੋਇਆ ਸ਼ਾਮ ਪੰਜ ਵਜੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋਂ ਦੇ ਢਾਡੀ ਗੁਰਚਰਨ ਸਿੰਘ ਭਾਈਰੂਪਾ ਦੇ ਜਥੇ ਵਲੋਂ ਸਿੱਖ ਯੋਧਿਆਂ ਦੀਆਂ ਵਾਰਾਂ ਗਾ ਕੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਪਿੰਡ ਦੇ ਨੌਜਵਾਨਾਂ ਵਲੋਂ ਸਤਿਕਾਰ ਵਜੋਂ ਪਿੰਡ ਦੀਆਂ ਗਲੀਆਂ ਵਿਚ ਝਾੜੂ ਲਗਾ ਕੇ ਸਫ਼ਾਈ ਕੀਤੀ | ਵੱਖ-ਵੱਖ ਪੜਾਵਾਂ ਤੇ ਲੋਕਾਂ ਵਲੋਂ ਚਾਹ, ਬਰੈਡ ਪਕੌੜੇ ਅਤੇ ਲੱਡੂਆਂ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਦੀ ਸਮਾਪਤੀ ਸਮੇਂ ਸੁਖਮੰਦਰ ਸਿੰਘ ਸੁੱਖੀ ਵਲੋਂ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ |